ਟੋਰਾਂਟੋ: ਕੈਨੇਡਾ ਦੇ ਐਡਮਿੰਟਨ (ਅਲਬਰਟਾ) ਵਿੱਚ ਪੰਜਾਬੀ ਵਕੀਲ ਪ੍ਰਭਜੋਤ ਸਿੰਘ ਵੜਿੰਗ ਨੇ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ ਦੇ ਕਾਨੂੰਨ ਤਹਿਤ ਸਹੁੰ ਚੁੱਕਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਉਸ ਦੇ ਅਧਿਕਾਰਾਂ ਦੀ ਉਲੰਘਣਾ ਹੈ। ਦੱਸਣਯੋਗ ਹੈ ਕਿ ਇੱਥੋਂ ਕਾਨੂੰਨ ਦੀ ਪੜ੍ਹਾਈ ਕਰਕੇ ਵਕੀਲ ਬਣੇ ਪ੍ਰਭਜੋਤ ਸਿੰਘ ਨੇ ਅੰਮ੍ਰਿਤਧਾਰੀ ਸਿੱਖ ਹੋਣ ਦੇ ਨਾਤੇ ਇੰਗਲੈਂਡ ਦੀ ਮਹਾਰਾਣੀ ਐਲਿਜ਼ਾਬੈਥ ਦੀ ਤਸਵੀਰ ਅੱਗੇ ਸਹੁੰ ਚੁੱਕਣ ਤੋਂ ਇਨਕਾਰ ਕਰ ਦਿੱਤਾ ਸੀ। ਵਕੀਲ ਪ੍ਰਭਜੋਤ ਨੇ ਕਿਹਾ ਕਿ ਉਹ ਮਹਾਰਾਣੀ ਦੇ ਸਾਹਮਣੇ ਸਹੁੰ ਚੁੱਕ ਕੇ ਆਪਣੇ ਕਿੱਤੇ ਵਿੱਚ ਨਹੀਂ ਜਾਣਾ ਚਾਹੁੰਦਾ। ਪ੍ਰਭਜੋਤ ਸਿੰਘ ਨੇ ਕਿਹਾ ਕਿ ਮਹਾਰਾਣੀ ਦੇ ਕਾਨੂੰਨ ਤਹਿਤ ਉਨ੍ਹਾਂ ਸਹੁੰ ਨਹੀਂ ਚੁੱਕੀ ਕਿਉਂਕਿ ਅਸੀਂ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਕਈ ਸੂਬਿਆਂ ਨੇ ਇਸ ਸਹੁੰ ਕਾਨੂੰਨ ਨੂੰ ਰੱਦ ਕਰ ਦਿੱਤਾ ਹੈ ਪਰ ਅਲਬਰਟਾ ਵਿੱਚ ਅਜੇ ਵੀ ਇਸ ਦੀ ਪਾਲਣਾ ਕੀਤੀ ਜਾ ਰਹੀ ਹੈ। ਪਰ ਇੱਥੇ ਵੀ ਲੋਕ ਇਸ ਦਾ ਵਿਰੋਧ ਕਰ ਰਹੇ ਹਨ।
Comment here