ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆਪ੍ਰਵਾਸੀ ਮਸਲੇ

ਸਿੱਖ ਵਿਰੋਧੀ ਨਫਰਤੀ ਅਪਰਾਧਾਂ ‘ਤੇ ਤੁਰੰਤ ਕਾਰਵਾਈ ਹੋਵੇ-ਪ੍ਰੀਤ ਗਿੱਲ

ਲੰਡਨ-ਸਿੱਖ ਵਿਰੋਧੀ ਨਫਰਤੀ ਅਪਰਾਧਾਂ ਵਿਚ ਵਾਧੇ ‘ਤੇ ਬ੍ਰਿਟੇਨ ਦੀ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਨੇ ਮੰਤਰੀਆਂ ਨੂੰ ਪੱਤਰ ਲਿਖ ਕੇ ‘ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਬ੍ਰਿਟਿਸ਼ ਸਿੱਖਾਂ ਨਾਲ ਸਬੰਧਤ ਆਲ-ਪਾਰਟੀ ਪਾਰਲੀਮੈਂਟਰੀ ਗਰੁੱਪ ਆਨ ਬ੍ਰਿਟਿਸ਼ ਸਿੱਖਸ (ਏ.ਪੀ.ਪੀ.ਜੀ.) ਦੀ ਚੇਅਰਪਰਸਨ ਅਤੇ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਗਿੱਲ ਨੇ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਅਤੇ ਕਮਿਊਨਿਟੀ ਅਫੇਅਰਜ਼ ਮੰਤਰੀ ਸਾਈਮਨ ਕਲਾਰਕ ਨੂੰ ਪੱਤਰ ਲਿਖ ਕੇ ਮਾਰਚ 2022 ਨੂੰ ਖ਼ਤਮ ਹੋਏ ਸਾਲ ਦੌਰਾਨ ਨਫਰਤੀ ਅਪਰਾਧਾਂ ‘ਤੇ ਗ੍ਰਹਿ ਦਫਤਰ ਦੇ ਅੰਕੜਿਆਂ ਦਾ ਹਵਾਲਾ ਦਿੱਤਾ ਹੈ।
ਉਸਨੇ ਸੋਮਵਾਰ ਨੂੰ ਟਵਿੱਟਰ ‘ਤੇ ਆਪਣਾ ਪੱਤਰ ਪੋਸਟ ਕੀਤਾ, ਜਿਸ ਵਿੱਚ ਲਿਖਿਆ ਕਿ ਮੈਂ ਇਨ੍ਹਾਂ ਨਵੇਂ ਅੰਕੜਿਆਂ ਤੋਂ ਬਹੁਤ ਚਿੰਤਤ ਹਾਂ। ਗਿੱਲ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਮੈਂ ਤੁਹਾਨੂੰ ਇਹ ਕਹਿਣ ਲਈ ਲਿਖ ਰਹੀ ਹਾਂ ਕਿ ਤੁਸੀਂ ਸਿੱਖ ਵਿਰੋਧੀ ਨਫ਼ਰਤੀ ਅਪਰਾਧਾਂ ਵਿਚ ਵਾਧੇ ਨੂੰ ਰੋਕਣ ਲਈ ਤੁਰੰਤ ਕਾਰਵਾਈ ਕਰੋ ਅਤੇ ਏਪੀਪੀਜੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਕੇ ਸਿੱਖ ਕੌਮ ਦੀ ਸੁਰੱਖਿਆ ਕਰੋ।2021-22 ਵਿੱਚ ਸਿੱਖਾਂ ਵਿਰੁੱਧ 301 ਨਫ਼ਰਤੀ ਅਪਰਾਧ ਦਰਜ ਕੀਤੇ ਗਏ, ਜੋ ਕਿ 2020 ਵਿੱਚ ਦਰਜ 112 ਨਫ਼ਰਤੀ ਅਪਰਾਧਾਂ ਨਾਲੋਂ ਵੱਧ ਹਨ।

Comment here