ਚੰਡੀਗੜ੍ਹ-ਕਾਂਗਰਸ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਅੱਗੇ ਕਾਂਗਰਸ ਹਾਈਕਮਾਨ ਝੁਕਣ ਦੇ ਮੂਡ ਵਿੱਚ ਨਹੀਂ ਹੈ। ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਹੈ ਕਿ ਹੁਣ ਹਾਈਕਮਾਨ ਕਿਸੇ ਨਵੇਂ ਬਦਲਾਅ ਦੇ ਮੂਡ ’ਚ ਨਹੀਂ ਹੈ। ਨਾ ਮੁੱਖਮੰਤਰੀ ਬਦਲਿਆ ਜਾਵੇਗਾ ਅਤੇ ਨਾ ਹੀ ਕੋਈ ਮਹਿਕਮਾ ਬਦਲਿਆ ਜਾਵੇਗਾ। ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਵੇਗਾ। ਹਾਈਕਮਾਨ ਨੇ ਸੂਬਾਈ ਲੀਡਰਾਂ ਨੂੰ ਮਸਲਾ ਸੁਲਝਾਉਣ ਦੇ ਨਿਰਦੇਸ਼ ਦਿੱਤੇ ਹਨ।
ਮੁੱਖਮੰਤਰੀ ਚੰਨੀ ਨੇ ਸਿੱਧੂ ਨੂੰ ਮਨਾਉਣ ਲਈ ਦੋ ਮੈਂਬਰੀ ਕਮੇਟੀ ਬਣਾਈ ਹੈ। ਪ੍ਰਗਟ ਸਿੰਘ ਅਤੇ ਰਾਜਾ ਵੜਿੰਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਦੋਹਾਂ ਨੇ ਅੱਜ ਸਵੇਰੇ ਕਰੀਬ ਦੋ ਘੰਟੇ ਸਿੱਧੂ ਨਾਲ ਗੱਲਬਾਤ ਕੀਤੀ ਪਰ ਨਰਾਜ਼ਗੀ ਦੂਰ ਨਹੀਂ ਕਰ ਪਾਏ।
ਰਾਸ਼ਟਰੀ ਬੁਲਾਰੇ ਅਲਕਾ ਲਾਂਬਾ ਨੇ ਕਿਹਾ ਕਿ ਸਿੱਧੂ ਦਾ ਰਾਜਨੀਤਿਕ ਸਮਾਂ ਖਤਮ ਹੋ ਗਿਆ ਹੈ, ਉਨ੍ਹਾਂ ਨੂੰ ਵਾਪਸ ਕਪਿਲ ਸ਼ਰਮਾ ਸ਼ੋਅ’ ਤੇ ਜਾਣਾ ਚਾਹੀਦਾ ਹੈ। ਰਾਜਨੀਤੀ ਉਨ੍ਹਾਂ ਦੀ ਬੱਸ ਨਹੀਂ ਹੈ। ਰਾਜਨੀਤੀ ਬਹੁਤ ਗੰਭੀਰ ਵਿਸ਼ਾ ਹੈ। ਉਹ ਇਸ ਵਿਸ਼ੇ ਨੂੰ ਫੜਣ ਦੇ ਯੋਗ ਨਹੀਂ ਕਪਿਲ ਸ਼ਰਮਾ ਉਨ੍ਹਾਂ ਨੂੰ ਮੁੰਬਈ ’ਚ ਮਿਸ ਕਰ ਰਿਹਾ ਹੈ, ਉਨ੍ਹਾਂ ਨੂੰ ਵਾਪਸ ਜਾਣਾ ਚਾਹੀਦਾ ਹੈ, ਕਾਂਗਰਸ ਨੇ ਉਨ੍ਹਾਂ ’ਤੇ ਭਰੋਸਾ ਕੀਤਾ, ਇਹ ਮੇਰਾ ਨਿੱਜੀ ਵਿਚਾਰ ਹੈ
ਪੰਜਾਬ ਦੇ ਮੌਜੂਦਾ ਹਾਲਾਤ ’ਤੇ ਕਾਂਗਰਸ ਸਾਂਸਦ ਮਨੀਸ਼ ਤਿਵਾੜੀ ਨੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਸਿਆਸੀ ਅਸਥਿਰਤਾ ਠੀਕ ਨਹੀਂ ਹੈ। ਕੈਪਟਨ ਦੀ ਤਾਰੀਫ਼ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਬਾਖੂਬੀ ਸਮਝਦੇ ਸਨ ਸੁਰੱਖਿਆ ਦੀ ਜ਼ਿੰਮੇਵਾਰੀ।
Comment here