ਸਿਆਸਤਖਬਰਾਂਚਲੰਤ ਮਾਮਲੇ

ਸਿੱਧੂ ਤੇ ਭੈਣ ਨੇ ਲਾਏ ਜ਼ਿਆਦਤੀ ਕਰਨ ਦੇ ਗੰਭੀਰ ਦੋਸ਼

ਕਿਹਾ-ਜੱਦੀ ਜਾਇਦਾਦ ਤੇ ਕਬਜ਼ਾ ਕਰ ਲਿਆ ਸੀ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਖੁਦ ਨੂੰ ਕਾਂਗਰਸ ਵੱਲੋਂ ਪੰਜਾਬ ਚੋਣਾਂ ਵਿੱਚ ਇਸ ਵਾਰ ਮੁੱਖ ਮੰਤਰੀ ਉਮੀਦਵਾਰ ਪ੍ਰੋਜੈਕਟ ਕਰਾਉਣ ਲਈ ਪੂਰਾ ਤਾਣ ਲਾ ਰਿਹਾ ਹੈ, ਦੂਜੇ ਪਾਸੇ ਉਹ ਆਏ ਦਿਨ ਕਿਸੇ ਨਾ ਕਿਸੇ ਮੁਸੀਬਤ ਚ ਘਿਰਦਾ ਜਾ ਰਿਹਾ ਹੈ, ਜਿੱਥੇ ਪਾਰਟੀ ਦੇ ਅੰਦਰ ਹੀ ਉਸ ਦਾ ਤਿੱਖਾ ਵਿਰੋਧ ਹੋ ਰਿਹਾ ਹੈ, ਓਥੇ ਉਸ ਦੀ ਭੈਣ ਨੇ ਹੀ ਉਸ ਉੱਤੇ ਸੰਗੀਨ ਦੋਸ਼ ਲਾਏ ਹਨ। ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਨੇ ਦੋਸ਼ ਲਾਇਆ ਕਿ  1986 ‘ਚ ਸਿੱਧੂ ਨੇ ਮੇਰੀ ਮਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਸੀ। ਬਾਅਦ ਵਿੱਚ 1989 ‘ਚ ਰੇਲਵੇ ਸਟੇਸ਼ਨ ਤੇ ਮਾਂ ਦੀ ਲਾਸ਼ ਲਾਵਾਰਿਸ ਹਾਲਾਤ ‘ਚ ਮਿਲੀ ਸੀ। ਸੁਮਨ ਤੂਰ ਨੇ ਕਿਹਾ ਕਿ  ਸਿੱਧੂ ਨੇ ਪਿਤਾ ਦੇ ਘਰ ‘ਤੇ ਕਬਜ਼ਾ ਕਰ ਲਿਆ ਸੀ। 1987 ‘ਚ ਇੱਕ ਇੰਟਰਵਿਊ ‘ਚ ਸਿੱਧੂ ਨੇ ਝੂਠ ਬੋਲਿਆ ਸੀ। ਸਿੱਧੂ ਨੇ ਕਿਹਾ ਕਿ ਸੀ ਉਹ ਦੋ ਸਾਲ ਦੇ ਸਨ, ਜਦੋਂ ਮਾਂ-ਪਿਓ ਵੱਖ ਹੋ ਗਏ ਸਨ। ਸੁਮਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਪੈਸੇ, ਜਾਇਦਾਦ ਦੇ ਲਈ ਪਰਿਵਾਰ ਨੂੰ ਬਰਬਾਦ ਕੀਤਾ। ਇੰਨਾ ਹੀ ਨਹੀਂ ਸਿੱਧੂ ਪਰਿਵਾਰ ਦੇ ਦੁੱਖ-ਸੁੱਖ ‘ਚ ਕਦੇ ਸ਼ਾਮਲ ਨਹੀਂ ਹੋਇਆ। ਸਿੱਧੂ ਨੇ ਮੈਨੂੰ ਮਿਲਣ ਤੱਕ ਤੋਂ ਇਨਕਾਰ ਕਰ ਦਿੱਤਾ ਸੁਮਨ ਤੂਰ ਨੇ ਕਿਹਾ ਕਿ ਉਹ 20 ਜਨਵਰੀ ਨੂੰ ਮਿਲਣ ਗਈ ਸੀ ਪਰ ਸਿੱਧੂ ਨੇ ਬੂਹੇ ਤੱਕ ਨਹੀਂ ਖੋਲ੍ਹੇ।

Comment here