ਅਪਰਾਧਸਿਆਸਤਖਬਰਾਂ

ਸਿੱਧੂ ਤੇ ਮਜੀਠੀਏ ਨੂੰ ਹਰਾਉਣ ਵਾਲੀ ਆਪ ਵਿਧਾਇਕਾ ਨੂੰ ਮਿਲੀ ਧਮਕੀ

ਅੰਮ੍ਰਿਤਸਰ-ਇੱਥੇ ਹਲਕਾ ਹਲਕਾ ਪੂਰਬੀ ਤੋਂ ਕਾਂਗਰਸ ਦੇ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਦਲ ਦੇ ਬਿਕਰਮ ਮਜੀਠੀਆ ਨੂੰ ਕਰਾਰੀ ਹਾਰ ਦੇਣ ਵਾਲੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧੀ ਇਕ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਸ ਵੱਲੋਂ ਵਿਧਾਇਕਾ ਵਿਰੁੱਧ ਭੱਦੀ ਸ਼ਬਦਾਵਲੀ ਦਾ ਇਸਤੇਮਾਲ ਕਰਨ ਦਾ ਵੀ ਦੋਸ਼ ਹੈ। ਜੀਵਨਜੋਤ ਖਿਲਾਫ ਸੋਸ਼ਲ ਮੀਡੀਆ ਉਪਰ ਅਸ਼ਲੀਲ ਸ਼ਬਦਾਵਲੀ ਦੀ ਵਰਤੋਂ ਵੀ ਕੀਤੀ ਗਈ। ਪੁਲਿਸ ਨੇ ਆਈਟੀ ਐਕਟ ਤਹਿਤ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਧਾਇਕਾ ਜੀਵਨਜੋਤ ਨੇ ਇਸ ਸਬੰਧੀ ਡੀਜੀਪੀ ਵੀਕੇ ਭਾਵਰਾ ਤੇ ਸੀਪੀ ਅਰੁਣਪਾਲ ਸਿੰਘ ਨੂੰ ਸ਼ਿਕਾਇਤ ਕੀਤੀ ਹੈ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਆਈਟੀ ਐਕਟ ਤਹਿਤ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮਾਂ ਹੇਠ ਕੇਸ ਦਰਜ ਕਰ ਲਿਆ ਹੈ।ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਯਾਦ ਰਹੇ  ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਨੂੰ ਅੰਮ੍ਰਿਤਸਰ ਪੂਰਬੀ 2022 ਦੇ ਚੋਣ ਨਤੀਜਿਆਂ ਅਨੁਸਾਰ 34,257 ਵੋਟਾਂ ਪਈਆਂ ਸੀ ਤੇ 8,129 ਵੋਟਾਂ ਦੇ ਫਰਕ ਨਾਲ ਜੇਤੂ ਰਹੀ ਸੀ।

Comment here