ਚੰਡੀਗੜ-ਅਕਾਲੀ ਦਲ ਬਾਦਲ ਨੇ ਨਵਜੋਤ ਸਿੱਧੂ ਨੁੰ ਸਵਾਲ ਕੀਤਾ ਹੈ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਕਾਂਗਰਸ ਹਾਈ ਕਮਾਂਡ ਵੱਲੋਂ ਸੂਬਾ ਸਰਕਾਰ ਨੂੰ ਦਿੱਤੇ 18 ਨੁਕਾਤੀ ਏਜੰਡੇ ਨੂੰ ਘਟਾ ਕੇ 5 ਨੁਕਾਤੀ ਏਜੰਡੇ ’ਤੇ ਕਿਉਂ ਲੈ ਆਂਦਾ ਹੈ ਤਾਂ ਜੋ ਰੇਤ ਤੇ ਸ਼ਰਾਬ ਮਾਫੀਆ ਨੂੰ ਰਾਹਤ ਦਿੱਤੀ ਜਾ ਸਕੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਦੇ ਜਿਹੜੇ ਮੰਤਰੀਆਂ ਦੇ ਖਿਲਾਫ ਰੇਤ ਤੇ ਸ਼ਰਾਬ ਮਾਫੀਆ ਨਾਲ ਰਲੇ ਹੋਣ ਦੇ ਦੋਸ਼ ਲੱਗਦੇ ਸਨ, ਉਹਨਾਂ ਦੇ ਧੜੇ ਨਾਲ ਆ ਰਲਣ ਤੋਂ ਬਾਅਦ ਸਿੱਧੂ ਨੇ ਇਸ ਮਾਫੀਆ ਖਿਲਾਫ ਆਪਣੀ ਜੰਗ ਖਤਮ ਕਰ ਦਿੱਤੀ। ਇਹੀ ਕਾਰਨ ਹੈ ਕਿ ਸਿੱਧੂ ਨੇ ਮੁੱਖ ਮੰਤਰੀ ਨੂੰ ਜੋ ਏਜੰਡਾ ਦਿੱਤਾ, ਉਸ ਵਿਚੋਂ ਇਹ ਮੰਗਾਂ ਗਾਇਬ ਹੋ ਗਈਆਂ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਧੂ ਦੇ ਪ੍ਰਦੇਸ਼ ਕਾਂਗਰਸ ਪ੍ਰਧਾਨ ਮਗਰੋਂ ਕਾਂਗਰਸ ਸਰਕਾਰ ਦੇ ਸਾਰੇ ਗੁਨਾਹ ਤੇ ਪਾਪ ਮੁਆਫ ਹੋ ਗਏ, ਪਰ ਭ੍ਰਿਸ਼ਟਾਚਾਰ ਬਾਰੇ ਇਕ ਪਾਸੜ ਪਹੁੰਚ ਨਾਲ ਲੋਕ ਮੂਰਖ ਨਹੀਂ ਬਣਨ ਵਾਲੇ।
ਓਧਰ ਭਾਜਪਾ ਵੀ ਹਮਲਾਵਰ ਹੋਏ ਹਨ, ਅਸ਼ਵਨੀ ਸ਼ਰਮਾ ਨੇ ਸਿੱਧੂ ਨੂੰ ਭ੍ਰਿਸ਼ਟਾਚਾਰ ਵਿਰੁੱਧ ਸਖਤ ਕਦਮ ਚੁੱਕਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਧੂ ਨੂੰ ਇਸਦੀ ਸ਼ੁਰੁਆਤ ਆਪਣੇ ਘਰ ਤੋਂ ਹੀ ਕਰਨੀ ਚਾਹੀਦੀ ਹੈ। ਸ਼ਰਮਾ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਸ ਦੇ ਪਰਿਵਾਰ ਨੂੰ ਇੱਕ ਜ਼ਮੀਨ ਦਾ ਦੋਹਰਾ ਮੁਆਵਜ਼ਾ ਲੈਣ ਲਈ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।
Comment here