ਸਿਆਸਤਖਬਰਾਂ

ਸਿੱਧੂ ਦੀਆਂ ਵਿਧਾਇਕਾਂ, ਮੰਤਰੀਆਂ ਨਾਲ ਮਿਲਣੀਆਂ ਜਾਰੀ

ਪਟਿਆਲਾ-ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਪੁੱਜੇ। ਉਨ੍ਹਾਂ ਨਾਲ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਕਾਂਗਰਸੀ ਆਗੂ ਵੀ ਸਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ‘ਚ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕੀਤਾ ਜਾਵੇਗਾ। ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਕਿਹਾ ਕਿ ਅਕਾਲੀ ਸਰਕਾਰ ਵੱਲੋਂ ਕੀਤੇ ਗਏ ਬਿਜਲੀ ਸਮਝੌਤੇ  ਗ਼ਲਤ ਹਨ ਤੇ ਇਨ੍ਹਾਂ ‘ਤੇ ਦਸਤਖ਼ਤ ਕਰਨ ਵਾਲੇ ਬਾਬੂਆਂ ਖ਼ਿਲਾਫ ਵੀ ਕਾਰਵਾਈ ਕੀਤੀ ਜਾਵੇਗੀ। ਅਕਾਲੀ ਦਲ ਦੇ ਚਾਰ ਸੌ ਯੂਨਿਟ ਬਿਜਲੀ ਮੁਫ਼ਤ ਦੇ ਵਾਅਦੇ ‘ਤੇ ਪ੍ਰਤੀਕਿਰਿਆ ਦਿੰਦਿਆਂ ਰੰਧਾਵਾ ਨੇ ਕਿਹਾ ਕਿ ਇਹ ਗੱਪਾਂ ਪੁਰਾਣੀਆਂ ਹੋ ਗਈਆਂ ਹਨ, ਜੇਕਰ ਅਕਾਲੀ ਦਲ ਚਾਹੁੰਦਾ ਤਾਂ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਇਹ ਬਿਜਲੀ ਮੁਫ਼ਤ ਕਰ ਸਕਦਾ ਸੀ ਪ੍ਰੰਤੂ ਉਨ੍ਹਾਂ ਨੇ ਗਲਤ ਸਮਝੌਤੇ ਕਰਕੇ ਪੰਜਾਬ ਨਾਲ ਧੋਖਾ ਕੀਤਾ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਦਲਿਤ ਵਰਗ ਨਾਲ ਤਾਲੁਕ ਰੱਖਣ ਵਾਲੇ ਮੰਤਰੀਆਂ, ਤੇ ਵਿਧਾਇਕਾਂ ਨਾਲ ਗੱਲਬਾਤ ਕੀਤੀ। 3 ਘੰਟੇ ਚੱਲੀ ਇਸ ਬੈਠਕ ਵਿਚ ਕਰੀਬ 20 ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਬੈਠਕ ਵਿਚ  ਸਰਕਾਰ ਵਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਦਾ ਹੱਲ ਕਰਨ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ ਗਈ। ਚੋਣ ਵਰੇ ਵਿੱਚ ਸੱਤਾਧਾਰੀ ਧਿਰ ਦੇ ਨਵੇਂ ਪ੍ਰਧਾਨ ਨੇ ਸਰਗਰਮੀਆਂ ਤੇਜ਼ ਕਰਦਿਆਂ ਅਵਾਮ ਤੇ ਪਾਰਟੀ ਆਗੂਆਂ ਦੀ ਨਰਾਜ਼ਗੀ ਦੂਰ ਕਰਨ ਲਈ ਸਰਗਰਮੀ ਵਿੱਢੀ ਹੈ।

Comment here