ਸਿਆਸਤਖਬਰਾਂ

ਸਿੱਧੂ ਨੂੰ ਅਧਿਆਪਕਾਂ ’ਤੇ ਲਾਠੀਚਾਰਜ ਬਾਰੇ ਅਫ਼ਸੋਸ ਨਹੀਂ!!

ਚੰਡੀਗੜ੍ਹ-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣੇ ਦਾਅਵਿਆਂ ਤੇ ਵਾਅਦਿਆਂ ਥਿੜਕੜੇ ਨਜ਼ਰ ਆਏ ਜਦੋਂ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਕਿ ਮੁੱਖ ਮੰਤਰੀ ਚੰਨੀ ਆਪਣੇ ਆਪ ਨੂੰ ਆਮ ਲੋਕਾਂ ਦੇ ਮੁੱਖ ਮੰਤਰੀ ਦੱਸਦੇ ਹਨ ਤੇ ਉਨ੍ਹਾਂ ਦੇ ਸਾਹਮਣੇ ਅਧਿਆਪਕਾਂ ਉਤੇ ਅੰਨ੍ਹਾ ਤਸ਼ੱਦਦ ਕੀਤਾ ਗਿਆ, ਇਸ ਉਤੇ ਸਿੱਧੂ ਨੇ ਜਵਾਬ ਦਿੰਦੇ ਹੋਏ ਕਿਹਾ ਕਿ, ਅੱਜ ਇਸ ਚੀਜ ਦੀ ਕੋਈ ਅਹਿਮੀਅਤ ਨਹੀਂ, ਅੱਜ ਅਹਿਮੀਅਤ ਪਾਰਟੀ ਨੂੰ ਮਜ਼ਬੂਤ ਕਰਨ ਦੀ ਹੈ। ਮੈਂ ਇਸ ’ਤੇ ਪਹਿਲਾਂ ਵੀ ਗੱਲ ਕਰ ਚੁੱਕਾ ਹਾਂ। ਦੱਸ ਦੱਈਏ ਕਿ ਅੱਜ ਪੰਜਾਬ ਕਾਂਗਰਸ ਕੈਂਪੇਨ ਕਮੇਟੀ ਦੀ ਪਲੇਠੀ ਮੀਟਿੰਗ ਸੁਨੀਲ ਜਾਖੜ ਦੀ ਅਗਵਾਈ ਵਿਚ ਹੋਈ। ਜਿਸ ਵਿਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਸੀਨੀਅਰ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਪਾਰਟੀ ਨੂੰ ਮਜਬੂਤ ਕਰਨ ਲਈ ਜੁਟਣ ਬਾਰੇ ਰਣਨੀਤੀ ਉਤੇ ਵਿਚਾਰ ਕੀਤਾ ਗਿਆ।

Comment here