ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਸਿੱਧੂ ਨੂੰ ਡਾਕਟਰਾਂ ਨੇ ਕਿਹਾ-ਭਾਰ ਘਟਾਓ ਜਨਾਬ…

ਪਟਿਆਲਾ- ਰੋਡ ਰੇਜ਼ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਪਟਿਆਲਾ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕੱਲ੍ਹ ਸਵੇਰੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਜਿੱਥੇ ਡਾਕਟਰਾਂ ਦਾ ਇੱਕ ਪੈਨਲ ਉਸ ਦੀ ਸਿਹਤ ਦੀ ਜਾਂਚ ਕੀਤੀ ਗਈ। ਸੂਤਰਾਂ ਮੁਤਾਬਕ ਸ੍ਰੀ ਸਿੱਧੂ ਦੀ ਜਾਂਚ ਮਗਰੋਂ ਡਾਕਟਰਾਂ ਵੱਲੋਂ ਮੁੱਖ ਤੌਰ ’ਤੇ ਉਨ੍ਹਾਂ ਨੂੰ ਬਾਜਰੇ ਦੀ ਰੋਟੀ ਖਾਣ ਦੀ ਸਲਾਹ ਦਿੱਤੀ ਗਈ ਹੈ। ਇਸੇ ਤਰ੍ਹਾਂ ਉਬਲੀਆਂ ਸਬਜ਼ੀਆਂ ਅਤੇ ਵੱਧ ਤੋਂ ਵੱਧ ਸਲਾਦ ਖਾਣ ਸਣੇ ਚੁਕੰਦਰ ਦਾ ਜੂਸ ਪੀਣ ’ਤੇ ਵੀ ਜ਼ੋਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਦੌਰਾਨ ਹੀ ਕਾਂਗਰਸ ਨੇਤਾ ਨੂੰ ਫੈਟੀ ਲਿਵਰ ਦੀ ਸਮੱਸਿਆ ਵੀ ਸਾਹਮਣੇ ਆਈ ਹੈ। ਸਿੱਧੂ ਦਾ ਖ਼ੂਨ ਵਧੇਰੇ ਗਾੜ੍ਹਾ ਹੋਣ ਦਾ ਵੀ ਪਤਾ ਲੱਗਿਆ ਹੈ। ਇਸ ਲਈ ਡਾਕਟਰੀ ਬੋਰਡ ਨੇ ਉਨ੍ਹਾਂ ਨੂੰ ਜ਼ਿੰਦਗੀ ਭਰ ਖ਼ੂਨ ਪਤਲਾ ਕਰਨ ਵਾਲੀ ਦਵਾਈ ਲੈਣ ਦਾ ਮਸ਼ਵਰਾ ਵੀ ਦਿੱਤਾ। ਡਾਕਟਰਾਂ ਨੇ ਸਿੱਧੂ ਨੂੰ ਵਜ਼ਨ ਘਟਾਉਣ ਦੀ ਸਲਾਹ ਵੀ ਦਿੱਤੀ ਹੈ। ਕੁਝ ਟੈਸਟਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ। ਜੇਲ੍ਹ ਅਧਿਕਾਰੀ ਵੱਲੋਂ ਇਹ ਰਿਪੋਰਟ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ’ਚ ਭੇਜੀ ਜਾਵੇਗੀ। ਰਿਪੋਰਟ ਵਾਚਣ ਮਗਰੋਂ ਹੀ ਅਦਾਲਤ ਡਾਈਟ ਸਬੰਧੀ ਅਗਲਾ ਹੁਕਮ ਜਾਰੀ ਕਰੇਗੀ।

Comment here