ਅਪਰਾਧਸਿਆਸਤਖਬਰਾਂ

ਸਿੱਧੂ ਨੇ ਬਹਿਬਲ ਕਲਾਂ ਤੇ ਕੋਟਕਪੂਰਾ ਘਟਨਾਵਾਂ ਦੇ ਪੀੜਤਾਂ ਲਈ ਆਵਾਜ਼ ਕੀਤੀ ਬੁਲੰਦ

ਚੰਨੀ ਸਰਕਾਰ ਨੂੰ ਚਿੱਠੀ ਲਿਖ ਰੁਜ਼ਗਾਰ ਦੀ ਕੀਤੀ ਮੰਗ
ਚੰਡੀਗੜ੍ਹ-ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਫਾਇਰਿੰਗ ਦੀਆਂ ਘਟਨਾਵਾਂ ਦੇ ਪੀੜਤਾਂ ਬਾਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਇਕ ਚਿੱਠੀ ਲਿਖੀ ਗਈ ਹੈ। ਉਨ੍ਹਾਂ ਨੇ ਇਸ ਚਿੱਠੀ ’ਚ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਦੇ ਪੀੜਤਾ ਲਈ ਰੁਜ਼ਗਾਰ ਦੀ ਮੰਗ ਕੀਤੀ ਹੈ। ਉਨ੍ਹਾਂ ਚਿੱਠੀ ’ਚ ਲਿਖਿਆ ਕਿ ਇਨ੍ਹਾਂ ਘਟਨਾਵਾਂ ਨੂੰ 6 ਸਾਲ ਦਾ ਸਮਾਂ ਪੂਰਾ ਹੋ ਚੁੱਕਾ ਹੈ ਪਰ ਸਾਡੀ ਸਰਕਾਰ ਇਨ੍ਹਾਂ ਘਟਨਾਵਾਂ ’ਚ ਜ਼ਖਮੀ ਹੋਏ ਪੀੜਤਾਂ ਨੂੰ ਨੌਕਰੀਆਂ ਦੇਣ ’ਚ ਫੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ 2 ਲੋਕਾਂ ਦੀ ਮੌਤ ਵੀ ਹੋਈ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੇਣਾ ਸਰਕਾਰ ਦਾ ਫਰਜ਼ ਹੈ।
ਉਨ੍ਹਾਂ ਕਿਹਾ ਕਿ ਵਿਧਾਇਕਾਂ ਦੇ ਰਿਸ਼ਤੇਦਾਰਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਸਰਕਾਰ ਨੂੰ ਇਨ੍ਹਾਂ ਪੀੜਤ ਪਰਿਵਾਰਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਇਨ੍ਹਾਂ ਘਟਨਾਵਾਂ ਦੇ ਪੀੜਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਨੌਕਰੀਆਂ ਦਿੱਤੀਆਂ ਜਾਣ।

Comment here