ਸਿਆਸਤਖਬਰਾਂ

ਸਿੱਧੂ ਨੇ ਮੁੜ ਸੰਭਾਲਿਆ ਪ੍ਰਧਾਨ ਦਾ ਅਹੁਦਾ

ਚੰਡੀਗੜ੍ਹ-ਪੰਜਾਬ ਦੇ ਕਈ ਮੁੱਦਿਆ ਨੂੰ ਬੇਬਾਕੀ ਨਾਲ ਚੁੱਕਣ ਵਾਲੇ ਨਵਜੋਤ ਸਿੱਧੂ ਨੇ ਮੁੜ ਤੋਂ ਕਾਂਗਰਸ ਭਵਨ ’ਚ ਅਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਹੋਰ ਆਗੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ 18 ਜੁਲਾਈ ਨੂੰ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਇਸ ਦੇ ਮੱਦੇਨਜ਼ਰ ਉਨ੍ਹਾਂ ਨੇ 28 ਸਤੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ ਅਤੇ ਕਾਂਗਰਸ ਦੀ ਸੇਵਾ ਕਰਦੇ ਰਹਿਣਗੇ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਗਿਆ ਸੀ ਤੇ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਕਾਰਜਭਾਰ ਵੀ ਸੰਭਾਲ ਲਿਆ ਗਿਆ ਹੈ।
ਚਾਹਲ ਵਲੋਂ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਸੇਵਾਵਾਂ ਮੁੜ ਸ਼ੁਰੂ
ਨਵਜੋਤ ਸਿੰਘ ਸਿੱਧੂ ਦੇ ਮੁੜ ਪੰਜਾਬ ਕਾਂਗਰਸ ਭਵਨ ਪਹੁੰਚਣ ਤੋਂ ਬਾਅਦ ਉਨ੍ਹਾਂ ਦੇ ਕਰੀਬੀ ਗੁਲਜ਼ਾਰ ਇੰਦਰ ਚਾਹਲ ਨੇ ਵੀ ਪੰਜਾਬ ਕਾਂਗਰਸ ਦੇ ਖਜ਼ਾਨਚੀ ਵੱਜੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਚਾਹਲ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਹੀ 28 ਸਤੰਬਰ ਨੂੰ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਜਦੋਂ ਸਿੱਧੂ ਸਹਿਮਤ ਹੋ ਕੇ ਮੁੜ ਪੰਜਾਬ ਕਾਂਗਰਸ ਪ੍ਰਧਾਨ ਦਾ ਆਹੁਦਾ ਸੰਭਾਲ ਚੁੱਕੇ ਹਨ ਤਾਂ ਚਾਹਲ ਨੇ ਵੀ ਆਪਣਾ ਅਸਤੀਫਾ ਵਾਪਸ ਲੈ ਕੇ ਕੰਮ ਕਰਨ ਦਾ ਫੈਸਲਾ ਕਰ ਲਿਆ ਹੈ ਤੇ ਅਪਣੇ ਅਹੁਦੇ ’ਤੇ ਮੁੜ ਬਿਰਾਜਮਾਨ ਹੋ ਗਏ ਹਨ।

Comment here