ਪਟਿਆਲਾ-ਸੀਐੱਲਯੂ ਕੇਸ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਜੋ ਕਿ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਹਨ, ਦੀ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ੀ ਹੋਈ। ਕਾਫੀ ਮਸ਼ੱਕਤ ਤੋਂ ਬਾਅਦ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ iਖ਼ਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਮਾਮਲੇ ਵਿੱਚ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਸ਼ੁੱਕਰਵਾਰ ਨੂੰ ਗਵਾਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੋਰਟ ਵਿੱਚ ਰਿਕਾਰਡ ਕੀਤੀ ਗਈ।ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਬਿਆਨ ਵਿੱਚ ਜ਼ਿਆਦਾਤਰ ਗੱਲਾਂ ਤੋਂ ਖੱਦ ਨੂੰ ਅਨਜਾਣ ਦੱਸਦਿਆਂ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਵਿੱਚ ਲੱਖਾਂ ਫਾਈਲਾਂ ਆਉਂਦੀਆਂ ਸਨ। ਇਸ ਦੇ ਨਾਲ ਹੀ ਸਿੱਧੂ ਨੇ ਇਹ ਕਿਹਾ ਕਿ ਇਹ ਬਹੁਤ ਪੁਰਾਣੀ ਗੱਲ ਹੈ ਇਸ ਲਈ ਯਕੀਨ ਨਾਲ ਕੁੱਝ ਨਹੀਂ ਕਿਹਾ ਜਾ ਸਕਦਾ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਹੋਈ ਪਿਛਲੀ ਪੇਸ਼ੀ ‘ਤੇ ਸ਼ਿਕਾਇਤਕਰਤਾ ਦੇ ਵਕੀਲ ਨੇ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਅੱਗੇ ਬੇਨਤੀ ਕੀਤੀ ਸੀ ਕਿ ਉਹ ਨਹੀਂ ਚਾਹੁੰਦੇ ਕਿ ਨਵਜੋਤ ਸਿੰਘ ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹੀ ਦੇਣ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਗਵਾਹ ਨਵਜੋਤ ਸਿੰਘ ਸਿੱਧੂ ਤੋਂ ਪੁੱਛਗਿੱਛ ਕਰਨ ਦੀ ਇਜਾਜ਼ਤ ਦੇਣ ਵਾਲੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣਾ ਚਾਹੁੰਦੇ ਹਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਸੀ।
Comment here