ਸਿਆਸਤਖਬਰਾਂ

ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਮਿਲੀ ਜ਼ੈੱਡ ਸੁਰੱਖਿਆ

ਨਵੀਂ ਦਿੱਲੀ-ਭਾਰਤ ਸਰਕਾਰ ਨੇ ਨਵੇਂ ਚੁਣੇ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਸ ਦਾ ਜ਼ੈੱਡ ਸ਼੍ਰੇਣੀ ਦਾ ਹਥਿਆਰਬੰਦ ਸੁਰੱਖਿਆ ਕਵਰ ਮੁਹੱਈਆ ਕਰਵਾਇਆ ਹੈ। ਇਹ ਹੁਕਮ ਦਿੱਲੀ ਪੁਲਸ ਨੇ ਗ੍ਰਹਿ ਮੰਤਰਾਲਾ ਦੇ ਹੁਕਮ ’ਤੇ ਚੀਫ ਆਫ ਡਿਫੈਂਸ ਸਟਾਫ਼ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਹੈ। ਦੱਸ ਦੇਈਏ ਕਿ ਅਨਿਲ ਚੌਹਾਨ ਨੇ ਭਾਰਤ ਦੇ ਦੂਜੇ ਸੀ.ਡੀ.ਐਸ. ਦੇ ਤੌਰ ’ਤੇ ਸ਼ੁੱਕਰਵਾਰ ਨੂੰ ਅਹੁਦਾ ਸੰਭਾਲਿਆ ਸੀ। ਚੌਹਾਨ ਸ਼ੁੱਕਰਵਾਰ ਨੂੰ ਭਾਰਤ ਦੇ ਨਵੇਂ ਚੀਫ਼ ਆਫ਼ ਡਿਫੈਂਸ ਸਟਾਫ ਬਣ ਗਏ ਹਨ, ਜਿਸ ਦਾ ਉਦੇਸ਼ ਤਿੰਨ-ਸੇਵਾਵਾਂ ਦੇ ਤਾਲਮੇਲ ਨੂੰ ਯਕੀਨੀ ਬਣਾਉਣਾ ਅਤੇ ਦੇਸ਼ ਨੂੰ ਦਰਪੇਸ਼ ਭਵਿੱਖ ਦੀਆਂ ਸੁਰੱਖਿਆ ਚੁਣੌਤੀਆਂ ਲਈ ਹਥਿਆਰਬੰਦ ਬਲਾਂ ਨੂੰ ਤਿਆਰ ਕਰਨਾ ਹੈ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਦੇ ਹੁਕਮ ’ਤੇ ਸੀ.ਡੀ.ਐਸ ਜਨਰਲ ਅਨਿਲ ਚੌਹਾਨ ਨੂੰ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਜਨਰਲ ਅਨਿਲ ਫ਼ੌਜੀ ਦੀ ਪੂਰਬੀ ਕਮਾਨ ਦੇ ਮੁਖੀ ਰਹਿ ਚੁੱਕੇ ਹਨ। ਤਾਮਿਲਨਾਡੂ ’ਚ ਹੈਲੀਕਾਪਟਰ ਹਾਦਸੇ ’ਚ ਭਾਰਤ ਦੇ ਪਹਿਲੇ ਸੀ.ਡੀ.ਐਸ ਜਨਰਲ ਬਿਪਿਨ ਰਾਵਤ ਦੇ ਦਿਹਾਂਤ ਦੇ 9 ਮਹੀਨੇ ਤੋਂ ਜ਼ਿਆਦਾ ਸਮੇਂ ਬਾਅਦ ਜਨਰਲ ਅਨਿਲ ਚੌਹਾਨ ਨੇ ਸੀਨੀਅਰ ਫ਼ੌਜੀ ਕਮਾਂਡਰ ਵਜੋਂ ਜ਼ਿੰਮੇਵਾਰੀ ਸੰਭਾਲੀ ਹੈ।

Comment here