ਸਿਆਸਤਖਬਰਾਂਚਲੰਤ ਮਾਮਲੇ

ਸੁਖਬੀਰ ਬਾਦਲ ਨੂੰ ਵੱਡੀ ਰਾਹਤ, ਹਾਈਕੋਰਟ ਨੇ ਐੱਫਆਰਆਈ ਕੀਤੀ ਰੱਦ

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ ਵਿੱਚ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ। ਇਹ ਐਫਆਈਆਰ ਕੋਰੋਨਾ ਕਾਲ ਦੇ ਦੌਰਾਨ ਦਰਜ ਕੀਤੀ ਗਈ ਸੀ। ਸੁਖਬੀਰ ਬਾਦਲ ਖਿਲਾਫ ਅੰਮ੍ਰਿਤਸਰ ‘ਚ ਡੀ.ਸੀ. ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜ ਕੀਤਾ ਗਿਆ ਸੀ। ਇਹ ਐਫਆਈਆਰ 1 ਜੁਲਾਈ 2021 ਨੂੰ ਦਰਜ ਕੀਤੀ ਗਈ ਸੀ। ਕਰੋਨਾ ‘ਚ ਮਾਈਨਿੰਗ ਸਾਇਟ ਉਤੇ ਭੀੜ ਇਕੱਠੀ ਕਰਨ ਦਾ ਦੋਸ਼ ਸੀ। ਹੁਣ ਅਦਾਲਤ ਤੋਂ ਸੁਖਬੀਰ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਅੰਮ੍ਰਿਤਸਰ ਦੇ ਬਿਆਸ ਵਿੱਚ ਦਰਜ ਐਫ.ਆਈ.ਆਰ. ਨੂੰ ਰੱਦ ਕਰ ਦਿੱਤਾ।

Comment here