ਚੰਡੀਗੜ੍ਹ-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅਜਨਾਲਾ ਪੁਲਿਸ ਸਟੇਸ਼ਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਹੇਠ ਕੀਤੀ ਕਾਰਵਾਈ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਥ ਦੀ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਹੈ ਅਤੇ ਜੋ ਵੀ ਬੀਤੇ ਦਿਨ ਅਜਨਾਲਾ ਵਿਖੇ ਹੋਇਆ, ਉਸਦਾ ਹਰ ਕਿਸੇ ਨੇ ਬੁਰਾ ਮਨਾਇਆ ਹੈ। ਅਜਨਾਲਾ ਘਟਨਾ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਅਤੇ ਵਿਰੋਧੀ ਪਾਰਟੀਆਂ ਭਾਈਚਾਰਕ ਮਾਹੌਲ ਨੂੰ ਖਰਾਬ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਨਾਲਾ ਵਿੱਚ ਜੋ ਕੁੱਝ ਵੀ ਹੋਇਆ, ਉਹ ਬਹੁਤ ਬੁਰਾ ਹੋਇਆ, ਜਿਸ ਦੀ ਹਰ ਇੱਕ ਨਿਖੇਧੀ ਕਰਦੇ ਹਨ ਅਤੇ ਉਹ ਵੀ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਪੰਥ ਅਤੇ ਪੰਜਾਬ ਦਾ ਅਸਲੀ ਵਾਰਿਸ ਹੈ, ਜਿਸ ਨੇ ਸਿੱਖ ਪੰਥ ਲਈ ਮੋਰਚੇ ਲਾਏ ਹਨ। ਉਨ੍ਹਾਂ ਪੰਜਾਬੀਆਂ ਨਾਲ ਵਾਅਦਾ ਕੀਤਾ ਕਿ ਉਹ ਭਾਈਚਾਰਕ ਸਾਂਝ ਨੂੰ ਟੁੱਟਣ ਨਹੀਂ ਦੇਣਗੇ, ਭਾਵੇਂ ਇਸ ਲਈ ਕੋਈ ਵੀ ਕੁਰਬਾਨੀ ਕਿਉਂ ਨਾ ਕਰਨੀ ਪਵੇ।
Comment here