ਸਿਆਸਤਖਬਰਾਂਚਲੰਤ ਮਾਮਲੇ

ਸੁਖਬੀਰ ਬਾਦਲ ਨੇ ਤਾਪਮਾਨ ਨਾਲ ਪ੍ਰਭਾਵਿਤ ਫਸਲਾਂ ‘ਤੇ ਮੰਗਿਆ ਮੁਆਵਜਾ

ਚੰਡੀਗੜ੍ਹ-ਇਸ ਸਾਲ ਫਰਵਰੀ ਮਹੀਨੇ ਵਿੱਚ ਹੀ ਤਾਪਮਾਨ ਵਿੱਚ ਵਾਧਾ ਹੋਇਆ ਹੈ। ਇਸ ਸਾਲ ਫਰਵਰੀ ਦਾ ਮਹੀਨਾ ਭਾਰਤ ਵਿੱਚ 1907 ਤੋਂ ਬਾਅਦ ਸਭ ਤੋਂ ਗਰਮ ਰਿਹਾ ਅਤੇ ਔਸਤ ਵੱਧ ਤੋਂ ਵੱਧ ਤਾਪਮਾਨ 29.54 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਤਾਪਮਾਨ ਵਧਣ ਦਾ ਅਸਰ ਫਸਲਾਂ ਉਤੇ ਪੈਣਾ ਸ਼ੁਰੂ ਹੋ ਗਿਆ ਹੈ। ਇਸ ਦੇ ਅਸਰ ਨਾਲ ਫਸਲ ਦਾ ਝਾੜ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਮੁੱਖ ਮੰਤਰੀ ਨੂੰ ਕਿਸਾਨਾਂ ਲਈ ਅਪੀਲ ਕੀਤੀ ਹੈ। ਉਨ੍ਹਾਂ ਆਪਣੇ ਫੇਸਬੁਕ ਉਤੇ ਪੋਸਟ ਪਾਈ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ  ਅਸਧਾਰਨ ਪੱਧਰ ‘ਤੇ ਵੱਧ ਰਹੇ ਤਾਪਮਾਨ ਅਤੇ ਤੇਜ਼ ਹਵਾਵਾਂ ਕਰਕੇ ਇਸ ਸਮੇਂ ਪੱਕਣ ‘ਤੇ ਆਈ ਕਣਕ ਅਤੇ ਹੋਰ ਫਸਲਾਂ ਦੇ ਝਾੜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਮੈਂ ਮੁੱਖ ਮੰਤਰੀ ਪੰਜਾਬ ਨੂੰ ਕਿਸਾਨਾਂ ਦੇ ਨੁਕਸਾਨ ਦਾ ਮੁਲਾਂਕਣ ਕਰਵਾਕੇ ਉਦਾਰ ਦਿਲੀ ਨਾਲ ਉਨ੍ਹਾਂ ਨੂੰ ਲੋੜੀਂਦੀ ਸਰਕਾਰੀ ਸਹਾਇਤਾ ਦੇਣ ਦੇ ਨਾਲ ਨਾਲ ਫ਼ਸਲਾਂ ਦੇ ਬਚਾਅ ਲਈ ਤੁਰੰਤ ਅਤੇ ਜ਼ਰੂਰੀ ਕਦਮ ਚੁੱਕਣ ਲਈ ਵੀ ਅਪੀਲ ਕਰਦਾ ਹਾਂ। ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਅਜਿਹੇ ਜ਼ਰਾਇਤੀ ਸੰਕਟਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਮੇਸ਼ਾ ਪ੍ਰਮੁੱਖਤਾ ਨਾਲ ਨਜਿੱਠਿਆ ਹੈ। ਦੱਸ ਦਈਏ ਕਿ 8 ਮਾਰਚ ਨੂੰ ਹੋਲੀ ਹੈ । ਹੋਲੀ ਤੋਂ ਪਹਿਲਾਂ ਹੀ ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ 5 ਮਾਰਚ ਤੋਂ 8 ਮਾਰਚ ਤੱਕ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 7 ਮਾਰਚ ਤੋਂ ਪੱਛਮੀ ਗੜਬੜੀ ਵੱਲੋਂ ਉੱਤਰ-ਪੱਛਮੀ, ਪੱਛਮੀ ਅਤੇ ਮੱਧ ਭਾਰਤ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ।

Comment here