ਸਿਆਸਤਖਬਰਾਂਚਲੰਤ ਮਾਮਲੇ

ਸੁਨਕ ਦੇ ਗੋਡਿਆਂ ਭਾਰ ਬੈਠ ਕੇ ਸ਼ੇਖ ਹਸੀਨਾ ਨਾਲ ਗੱਲਬਾਤ ਦੇ ਚਰਚੇ

ਨਵੀਂ ਦਿੱਲੀ-ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਜੀ-20 ਸੰਮੇਲਨ ‘ਚ ਹਿੱਸਾ ਲੈਣ ਲਈ 8 ਸਤੰਬਰ ਨੂੰ ਨਵੀਂ ਦਿੱਲੀ ਪਹੁੰਚੇ ਸਨ। ਭਾਰਤ ਦੀ ਪ੍ਰਧਾਨਗੀ ਹੇਠ ਸਫ਼ਲਤਾਪੂਰਵਕ ਸੰਪੰਨ ਹੋਏ 2 ਦਿਨਾਂ ਜੀ-20 ਸਿਖਰ ਸੰਮੇਲਨ ਵਿੱਚ ਕਈ ਦੇਸ਼ਾਂ ਦੇ ਮੁਖੀਆਂ ਨੇ ਭਾਗ ਲਿਆ। ਇਸ ਦੌਰੇ ਦੀਆਂ ਕਈ ਯਾਦਗਾਰ ਤਸਵੀਰਾਂ ਸਾਹਮਣੇ ਆਈਆਂ ਹਨ। ਉਥੇ ਹੀ, ਸੰਮੇਲਨ ਤੋਂ ਇਲਾਵਾ ਇਕ ਮੁਲਾਕਾਤ ਦੌਰਾਨ, ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਇੱਕ ਤਸਵੀਰ ਵਾਇਰਲ ਹੋਈ ਹੈ, ਜਿਸ ਵਿੱਚ ਬ੍ਰਿਟਿਸ਼ ਪੀ.ਐੱਮ. ਸੁਨਕ ਗੋਡਿਆਂ ਭਾਰ ਬੈਠ ਕੇ ਆਪਣੇ ਬੰਗਲਾਦੇਸ਼ੀ ਹਮਰੁਤਬਾ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਤਸਵੀਰ ਨੇ ਇੰਟਰਨੈੱਟ ‘ਤੇ ਕਾਫੀ ਲੋਕਾਂ ਨੂੰ ਆਕਰਸ਼ਿਤ ਕੀਤਾ। ਦਿਲ ਨੂੰ ਛੂਹ ਲੈਣ ਵਾਲੀ ਇਸ ਤਸਵੀਰ ਨੂੰ ਲੋਕ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੇ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਮਜ਼ਾਕੀਆਂ ਅੰਦਾਜ਼ ‘ਚ ਕਿਹਾ ਸੀ ਕਿ ਭਾਰਤ ਦੇ ਜਵਾਈ ਵਜੋਂ ਜੀ-20 ਨੇਤਾਵਾਂ ਦੇ ਸੰਮੇਲਨ ‘ਚ ਸ਼ਾਮਲ ਹੋਣਾ ਸੱਚਮੁੱਚ ਖ਼ਾਸ ਹੈ।

Comment here