ਲੰਡਨ-ਬ੍ਰਿਟਿਸ਼ ਮੀਡੀਆ ਦੀ ਇੱਕ ਰਿਪੋਰਟ ਵਿੱਚ ਦੋ ਵਿਅਕਤੀਆਂ ਵਿਰੁੱਧ ਜਾਸੂਸੀ ਦੇ ਦੋਸ਼ਾਂ ਦੇ ਖੁਲਾਸੇ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਐਤਵਾਰ ਨੂੰ ਨਵੀਂ ਦਿੱਲੀ ਵਿਚ ਜੀ-20 ਸਿਖਰ ਸੰਮੇਲਨ ਤੋਂ ਵੱਖ ਚੀਨ ਦੇ ਪ੍ਰਧਾਨ ਮੰਤਰੀ ਲੀ ਕੇਕਿਯਾਂਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦੀਆਂ ਜਾਸੂਸੀ ਚਿੰਤਾਵਾਂ ਤੋਂ ਜਾਣੂ ਕਰਵਾਇਆ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਫਤਰ ’10 ਡਾਊਨਿੰਗ ਸਟ੍ਰੀਟ’ ਦੇ ਬੁਲਾਰੇ ਨੇ ਕਿਹਾ ਕਿ “ਪ੍ਰਧਾਨ ਮੰਤਰੀ ਸੁਨਕ ਨੇ ਚੀਨ ਦੇ ਪ੍ਰੀਮੀਅਰ ਲੀ ਕੇਕਿਯਾਂਗ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬ੍ਰਿਟੇਨ ਦੇ ਸੰਸਦੀ ਲੋਕਤੰਤਰ ਵਿੱਚ ਚੀਨੀ ਦਖਲਅੰਦਾਜ਼ੀ ਬਾਰੇ ਆਪਣੀਆਂ ਮਹੱਤਵਪੂਰਨ ਚਿੰਤਾਵਾਂ ਤੋਂ ਜਾਣੂ ਕਰਵਾਇਆ।”
ਬ੍ਰਿਟਿਸ਼ ਹਫ਼ਤਾਵਾਰੀ ਅਖ਼ਬਾਰ ‘ਦਿ ਸੰਡੇ ਟਾਈਮਜ਼’ ਦੀ ਖ਼ਬਰ ਮੁਤਾਬਕ ਬ੍ਰਿਟੇਨ ਦੇ ਇਕ ਸੰਸਦੀ ਖੋਜੀ ਨੇ ਚੀਨ ਲਈ ਜਾਸੂਸ ਹੋਣ ਦਾ ਦਾਅਵਾ ਕੀਤਾ ਸੀ, ਜਿਸ ਤੋਂ ਬਾਅਦ ਬ੍ਰਿਟੇਨ ਦੇ ਆਫੀਸ਼ੀਅਲ ਸੀਕ੍ਰੇਟ ਐਕਟ ਦੇ ਤਹਿਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਵਿੱਚੋਂ ਇੱਕ ਵਿਅਕਤੀ ਜਿਸਦੀ ਉਮਰ 20 ਸਾਲ ਦੇ ਕਰੀਬ ਹੈ, ਇੱਕ ਖੋਜੀ ਹੈ ਅਤੇ ਉਸ ਦੇ ਸਬੰਧ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੇ ਕਈ ਸੰਸਦ ਮੈਂਬਰਾਂ ਨਾਲ ਸੀ। ਜਦਕਿ 30 ਸਾਲ ਤੋਂ ਵੱਧ ਉਮਰ ਦੇ ਇੱਕ ਹੋਰ ਵਿਅਕਤੀ ਨੂੰ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਜ਼ਮਾਨਤ ‘ਤੇ ਬਾਹਰ ਹੈ। ਦਰਅਸਲ ਬ੍ਰਿਟਿਸ਼ ਮੀਡੀਆ ਦੀ ਰਿਪੋਰਟ ‘ਚ ਦੋ ਲੋਕਾਂ ‘ਤੇ ਜਾਸੂਸੀ ਦੇ ਦੋਸ਼ ਲਾਏ ਗਏ ਹਨ।
ਸੁਨਕ ਨੇ ਜਾਸੂਸੀ ਸੰਬੰਧੀ ਚਿੰਤਾਵਾਂ ਬਾਰੇ ਚੀਨ ਨੂੰ ਜਾਣੂ ਕਰਾਇਆ

Comment here