ਸਿਆਸਤਖਬਰਾਂਚਲੰਤ ਮਾਮਲੇ

ਸੁਪਰੀਮ ਕੋਰਟ ਨੇ ਮੁਫ਼ਤ ਸੈਨੇਟਰੀ ਪੈਡ ਬਾਰੇ ਕੇਂਦਰ ਅਤੇ ਸੂਬਿਆਂ ਤੋਂ ਮੰਗਿਆ ਜਵਾਬ

ਨਵੀਂ ਦਿੱਲੀ-ਭਾਰਤ ਭਰ ਦੇ ਸਰਕਾਰੀ ਸਕੂਲਾਂ ’ਚ 6ਵੀਂ ਤੋਂ 12ਵੀਂ ਜਮਾਤਾਂ ’ਚ ਪੜ੍ਹ ਰਹੀਆਂ ਲੜਕੀਆਂ ਨੂੰ ਮੁਫ਼ਤ ਸੈਨੇਟਰੀ ਪੈਡ ਮੁਹੱਈਆ ਕਰਾਉਣ ਦੇ ਨਿਰਦੇਸ਼ ਦੀ ਮੰਗ ਵਾਲੀ ਜਨਹਿਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਕੇਂਦਰ, ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਡੀ.ਵਾਈ ਚੰਦਰਚੂੜ ਅਤੇ ਜਸਟਿਸ ਪੀ.ਐੱਸ ਨਰਸਿਮਹਾ ਦੀ ਬੈਂਚ ਨੇ ਸਮਾਜਿਕ ਕਾਰਕੁਨ ਜਯਾ ਠਾਕੁਰ ਦੀ ਪਟੀਸ਼ਨ ਦਾ ਨੋਟਿਸ ਲੈਂਦਿਆਂ ਕੇਂਦਰ ਸਰਕਾਰ ਅਤੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨੋਟਿਸ ਜਾਰੀ ਕੀਤੇ ਹਨ। ਮੱਧ ਪ੍ਰਦੇਸ਼ ਦੀ ਰਹਿਣ ਵਾਲੀ ਜਯਾ ਠਾਕੁਰ ਪੇਸ਼ੇ ਤੋਂ ਡਾਕਟਰ ਹੈ। ਇਸ ਮਾਮਲੇ ’ਚ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦੀ ਮਦਦ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨਰ ਨੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ’ਚ ਕੁੜੀਆਂ ਦੀ ਸਾਫ਼-ਸਫ਼ਾਈ ਦਾ ਅਹਿਮ ਮੁੱਦਾ ਉਠਾਇਆ ਹੈ।

Comment here