ਅਪਰਾਧਸਿਆਸਤਖਬਰਾਂ

ਸੁਪਰੀਮ ਕੋਰਟ ਨੇ ‘ਵ੍ਹਾਈ ਆਈ ਕਿਲਡ ਗਾਂਧੀ’ ਤੇ ਰੋਕ ਲਾਉਣ ਤੋਂ ਕੀਤੀ ਨਾਂਹ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਘੂ ਫ਼ਿਲਮ ‘ਵਾਈ ਆਈ ਕਿਲਡ ਗਾਂਧੀ’ ਦੀ ਸਟ੍ਰੀਮਿੰਗ ‘ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਪਟੀਸ਼ਨਕਰਤਾ ਨੂੰ ਹਾਈ ਕੋਰਟ ਜਾਣਾ ਚਾਹੀਦਾ ਸੀ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਸਿਕੰਦਰ ਬਹਿਲ ਵੱਲੋਂ ਐਡਵੋਕੇਟ ਅਨੁਜ ਭੰਡਾਰੀ ਰਾਹੀਂ ਦਾਇਰ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਹਾਈ ਕੋਰਟ ਕੋਲ ਸੰਵਿਧਾਨ ਦੀ ਧਾਰਾ 226 ਤਹਿਤ ਅਜਿਹੇ ਮਾਮਲਿਆਂ ਦੀ ਸੁਣਵਾਈ ਅਤੇ ਨਿਆਂ ਕਰਨ ਦਾ ਅਧਿਕਾਰ ਖੇਤਰ ਵੀ ਹੈ। ਜਦੋਂ ਤੋਂ ਇਸ ਦੇ ਨਿਰਮਾਤਾਵਾਂ ਨੇ ਇਸਦੀ ਰਿਲੀਜ਼ ਮਿਤੀ ਦਾ ਐਲਾਨ ਕੀਤਾ ਹੈ, ਲਘੂ ਫਿਲਮ ਵਾਈ ਆਈ ਕਿਲਡ ਗਾਂਧੀ ਵਿਵਾਦਾਂ ਵਿੱਚ ਘਿਰ ਗਈ ਹੈ। ਪਟੀਸ਼ਨਕਰਤਾ ਮੁਤਾਬਕ ‘ਵ੍ਹਾਈ ਆਈ ਕਿਲਡ ਗਾਂਧੀ’ ਦੇ ਟਾਈਟਲ ਨਾਲ ਇਕ ਫਿਲਮ ਬਣਾਈ ਗਈ ਹੈ, ਜਿਸ ਨੂੰ ਕਲਿਆਣੀ ਸਿੰਘ ਨੇ ਰਾਈਟਸ ਮੀਡੀਆ ਇੰਟਰਨੈਸ਼ਨਲ ਦੇ ਬੈਨਰ ਹੇਠ ਬਣਾਇਆ ਹੈ। ਇਸ ਫਿਲਮ ਮਹਾਤਮਾ ਗਾਂਧੀ ਦੇ ਅਕਸ ਨੂੰ ਖਰਾਬ ਕਰਨ ਦਾ ਯਤਨ ਕਰਦੀ ਹੈ ਅਤੇ ਨਾਲ ਹੀ ਨੱਥੂਰਾਮ ਗੋਡਸੇ ਦੀ ਵਢਿਆਈ ਕਰਦੀ ਹੈ।

Comment here