ਅਪਰਾਧਸਿਆਸਤਖਬਰਾਂ

ਸੁਪਰੀਮ ਕੋਰਟ ਵਲੋਂ ਸੈਣੀ ਦੇ ਕੇਸ ‘ਚ ਹਾਈ ਕੋਰਟ ਨੂੰ ਹਦਾਇਤਾਂ

ਚੰਡੀਗੜ੍ਹ,  : ਸੁਪਰੀਮ ਕੋਰਟ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ  ਨੂੰ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਪਟੀਸ਼ਨ ‘ਤੇ ਦੋ ਹਫ਼ਤਿਆਂ ਵਿੱਚ ਫੈਸਲਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਵਲੋਂ ਕਿਹਾ ਗਿਆ ਕਿ ਹਾਈ ਕੋਰਟ ਨੂੰ ਇਹ  ਸੈਣੀ ਦੇ ਖਿਲਾਫ ਸਾਰੇ ਲੰਬਿਤ ਅਪਰਾਧਿਕ ਮਾਮਲਿਆਂ ਨੂੰ CBI ਨੂੰ ਟਰਾਂਸਫਰ ਕੀਤੇ ਜਾਣ ਜਾ ਨਾ ਕੀਤੇ ਜਾਣ ਬਾਰੇ ਫ਼ੈਸਲਾ ਲੈਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਚੀਫ਼ ਜਸਟਿਸ ਨੂੰ ਕਿਹਾ ਕਿ ਉਹ ਜਾਂ ਤਾਂ ਇਸ ਮਾਮਲੇ ਦੀ ਸੁਣਵਾਈ ਖ਼ੁਦ ਕਰਨ ਜਾਂ ਕਿਸੇ ਹੋਰ ਬੈਂਚ ਨੂੰ ਭੇਜ ਦੇਣ। ਵੀਰਵਾਰ ਨੂੰ ਜਸਟਿਸ ਅਰਵਿੰਦ ਸਾਂਗਵਾਨ ਨੇ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤਾ। ਵੀਰਵਾਰ ਨੂੰ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਸੈਣੀ ਦੀ ਪਟੀਸ਼ਨ ‘ਤੇ ਸੁਣਵਾਈ ਨੂੰ ਲੈ ਕੇ ਮਾਮਲੇ ‘ਚ ਬਹਿਸ ਲਈ ਸਮਾਂ ਮੰਗਿਆ ਜਿਸ ‘ਤੇ ਹਾਈਕੋਰਟ ਨੇ ਸੈਣੀ ਦੀ ਕਿਸੇ ਵੀ ਹਾਲਤ ‘ਚ ਗ੍ਰਿਫਤਾਰੀ ‘ਤੇ ਜਾਰੀ ਸਟੇਅ ਆਰਡਰ 20 ਅਪ੍ਰੈਲ ਤਕ ਜਾਰੀ ਰੱਖਣ ਦਾ ਹੁਕਮ ਦਿੰਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ। ਸੈਣੀ ਨੇ ਪਿਛਲੇ ਸਾਲ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰ ਕੇ ਕਿਹਾ ਸੀ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਸਿਆਸੀ ਰੰਜਿਸ਼ ਵਿੱਚ ਫਸਾਉਣਾ ਚਾਹੁੰਦੀ ਹੈ ਅਤੇ ਅਜਿਹਾ ਸਿਰਫ਼ ਚੋਣਾਂ ਵਿੱਚ ਫਾਇਦਾ ਲੈਣ ਲਈ ਕੀਤਾ ਜਾ ਰਿਹਾ ਹੈ।

Comment here