ਨਵੀਂ ਦਿੱਲੀ- ਨਸ਼ਾ ਤਸਕਰੀ ਮਾਮਲੇ ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫਤਾਰੀ ‘ਤੇ 31 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਕੋਈ ਜ਼ਬਰਦਸਤੀ ਕਦਮ ਨਾ ਚੁੱਕਣ ਲਈ ਕਿਹਾ ਹੈ। 31 ਜਨਵਰੀ ਨੂੰ ਸੁਪਰੀਮ ਕੋਰਟ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਜਿਸ ਤੋਂ ਬਾਅਦ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ। ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦੇ ਹੋਏ ਕਿਹਾ ਕਿ ਪਟੀਸ਼ਨਕਰਤਾ ‘ਤੇ ਗੰਭੀਰ ਦੋਸ਼ ਹਨ, ਅਜਿਹੇ ‘ਚ ਹਿਰਾਸਤ ‘ਚ ਪੁੱਛਗਿੱਛ ਜ਼ਰੂਰੀ ਹੈ।
ਸੁਪਰੀਮ ਕੋਰਟ ਵੱਲੋਂ ਮਜੀਠੀਆ ਨੂੰ 31 ਤੱਕ ਰਾਹਤ

Comment here