ਸਿਆਸਤਖਬਰਾਂਚਲੰਤ ਮਾਮਲੇਦੁਨੀਆ

ਸੁਮੀ ਤੋਂ ਵਿਦਿਆਰਥੀਆਂ ਨੂੰ ਕੱਢਣ ਲਈ ਜੰਗਬੰਦੀ

ਨਵੀਂ ਦਿੱਲੀ:  ਯੂਕਰੇਨ-ਰੂਸ ਵਿਚਕਾਰ ਜੰਗ ਦਾ ਅੱਜ 10ਵਾਂ ਦਿਨ ਹੈ। ਜਿਸ ਦੌਰਾਨ ਯੂਕਰੇਨ ਦੇ ਕੁਝ ਇਲਾਕਿਆਂ ਵਿੱਚ ਭਾਰਤੀ ਨਾਗਰਿਕ ਅਜੇ ਵੀ ਫਸੇ ਹੋਏ ਹਨ। ਜਿਸ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈੱਸ ਕਾਨਫਰੰਸ ‘ਚ ਜੰਗ ਦੇ ਵਿਚਕਾਰ ਫਸੇ ਆਪਣੇ ਨਾਗਰਿਕਾਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਹੈ। ਜੰਗ ਦੇ ਮੈਦਾਨ ਸੁਮੀ ਤੋਂ ਵਿਦਿਆਰਥੀਆਂ ਨੂੰ ਕੱਢਣ ਲਈ ਉੱਥੇ ਜੰਗਬੰਦੀ ਲਈ ਦਬਾਅ ਬਣਾਇਆ ਜਾ ਰਿਹਾ ਹੈ। ਬਾਗਚੀ ਨੇ ਇੱਕ ਮੀਡੀਆ ਬ੍ਰੀਫਿੰਗ ਵਿੱਚ ਕਿਹਾ ਕਿ ਰੂਸ ਅਤੇ ਯੂਕਰੇਨ ਦੀਆਂ ਸਰਕਾਰਾਂ ਉੱਤੇ ਸੁਮੀ ਵਿੱਚ ਵੀ ਜੰਗ ਦਾ ਮੈਦਾਨ ਘੋਸ਼ਿਤ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਭਾਰਤ ਸਰਕਾਰ ਕਈ ਤਰੀਕਿਆਂ ਨਾਲ ਜੰਗਬੰਦੀ ਦਾ ਐਲਾਨ ਕਰਨ ਦੀ ਗੱਲ ਕਰ ਰਹੀ ਹੈ ਤਾਂ ਜੋ ਉਥੋਂ ਸੁਰੱਖਿਅਤ ਗਲਿਆਰਾ ਬਣਾ ਕੇ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਜਾ ਸਕੇ। ਇਸ ਦੌਰਾਨ ਰੂਸ ਨੇ ਜੰਗਬੰਦੀ ਦਾ ਐਲਾਨ ਕਰ ਦਿੱਤਾ ਹੈ। ਜੰਗ ਵਿੱਚ ਫਸੇ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਦੇ ਮਾਰੀਉਪੋਲ ਤੇ ਵੋਲਨੋਵਾਖਾ ਵਿੱਚ ਜੰਗਬੰਦੀ ਲਾਗੂ ਕੀਤੀ ਜਾਵੇਗੀ। ਬਾਗਚੀ ਨੇ ਕਿਹਾ ਕਿ ਸਰਕਾਰ ਨੇ ਜੰਗ ਦੇ ਵਿਚਕਾਰ ਫਸੇ ਭਾਰਤੀ ਵਿਦਿਆਰਥੀਆਂ ਨੂੰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੇਲੋੜੇ ਖ਼ਤਰਿਆਂ ਤੋਂ ਬਚਣ ਦੀ ਵੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਮੰਤਰਾਲੇ ਤੇ ਦੂਤਘਰ ਦੇ ਅਧਿਕਾਰੀ ਸੂਮੀ ‘ਚ ਫਸੇ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ‘ਚ ਹਨ। ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੇ ਯਤਨ ਜਾਰੀ ਹਨ। ਦੂਜੇ ਪਾਸੇ ਸੰਯੁਕਤ ਰਾਸ਼ਟਰ ਦੇ ਸ਼ਰਨਾਰਥੀ ਹਾਈ ਕਮਿਸ਼ਨਰ ਦੀ ਰਿਪੋਰਟ ਮੁਤਾਬਕ 24 ਫਰਵਰੀ ਨੂੰ ਰੂਸ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ 3 ਮਾਰਚ ਤਕ 12 ਲੱਖ ਤੋਂ ਵੱਧ ਸ਼ਰਨਾਰਥੀ ਯੂਕਰੇਨ ਛੱਡ ਚੁੱਕੇ ਹਨ।

Comment here