ਜਲੰਧਰ-ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਫੱਤੂਢੀਂਗਾ ਅਤੇ ਪਿੰਡ ਗੋਪੀਪੁਰ ਦੇ ਕਰੀਬ 100 ਪਰਿਵਾਰਾਂ ਵੱਲੋਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਦੇ ਐਲਾਨ ਤੋਂ ਬਾਅਦ ਹਲਕਾ ਸੁਲਤਾਨਪੁਰ ਲੋਧੀ ਦੇ ਦਿਹਾਤੀ ਖੇਤਰ ਵਿੱਚ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿਲਿਆ ਹੈ। ਇਸ ਤੋਂ ਪਹਿਲਾਂ ਵੀ ਹਲਕਾ ਸੁਲਤਾਨਪੁਰ ਲੋਧੀ ਦੀਆਂ ਕਈ ਗ੍ਰਾਮ ਪੰਚਾਇਤਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਚੁੱਕੀਆਂ ਹਨ। ਹੋਰ ਪਰਿਵਾਰ ਵੀ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਰਹੇ ਹਨ। ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਮੌਕੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਨ ਲਈ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸੁਲਤਾਨਪੁਰ ਲੋਧੀ ‘ਚ 100 ਪਰਿਵਾਰਾਂ ਨੇ ਫੜਿਆ ‘ਆਪ’ ਦਾ ਪੱਲਾ


Comment here