ਚੰਡੀਗੜ੍ਹ-ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋੜ ਤੋੜ ਦੀ ਸਿਆਸਤ ਚਲ ਰਹੀ ਹੈ। ਇਸੇ ਸੰਦਰਭ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਰਹੇ ਸੁੱਚਾ ਸਿੰਘ ਛੋਟੇਪੁਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਛੋਟੇਪੁਰ ਨੂੰ ਬਟਾਲਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਨੇ ਉਨ੍ਹਾਂ ਨੂੰ ਸੀਨੀਅਰ ਮੀਤ ਪ੍ਰਧਾਨ ਵੀ ਬਣਾਇਆ ਹੈ। ਉਨ੍ਹਾਂ ਕਿਹਾ ਅੱਜ ਪੰਜਾਬ ਅਤੇ ਪੰਥ ਨੂੰ ਬਚਾਉਣ ਦੀ ਲੋੜ ਹੈ। ਦੱਸ ਦੇਈਏ ਕਿ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ’ਚ ’ਆਪ’ ਦਾ ਸੰਗਠਨ ਬਣਾਇਆ ਸੀ ਪਰ ਪਿਛਲੀਆਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ।
Comment here