ਅਪਰਾਧਖਬਰਾਂ

ਸੈਣੀ ਤੇ ਆਮਦਨ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਚ ਵੀ ਕੇਸ

ਚੰਡੀਗੜ- ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਚੰਡੀਗੜ੍ਹ ਸੈਕਟਰ 20 ਚ ਸਥਿਤ ਘਰ ਵਿਚ ਛਾਪੇਮਾਰੀ ਕੀਤੀ। ਸ਼ਾਮ ਕਰੀਬ ਸਵਾ ਕੁ ਅਠ ਵਜੇ ਕਰੀਬ 25 ਪੁਲਿਸ ਮੁਲਾਜ਼ਮ ਉਹਨਾਂ ਦੇ ਘਰ ਪਹੁੰਚੇ ਅਤੇ ਘਰ ਨੂੰ ਘੇਰ ਲਿਆ। ਸੈਣੀ ਦੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਨੇ ਵਿਜੀਲੈਂਸ ਟੀਮ ਨੂੰ ਰੋਕਿਆ, ਦੇਰ ਰਾਤ ਸਥਾਨਕ ਪੁਲਸ ਵੀ ਇਥੇ ਪੁਜੀ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਕੀਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ  ਦੇਰ ਸ਼ਾਮ ਇੱਕ ਸੀਨੀਅਰ ਉੱਚ ਅਧਿਕਾਰੀ ਨੇ ਕੀਤੀ। ਸੂਤਰ ਦੱਸਦੇ ਹਨ ਕਿ ਵਿਜੀਲੈਂਸ ਨੇ ਅਪਰਾਧਿਕ ਕੇਸ ਦਰਜ ਕਰਨ ਮਗਰੋਂ  ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ। ਪੁਲੀਸ ਦੀ ਇੱਕ ਟੀਮ ਸੁਮੇਧ ਸੈਣੀ ਦੀ ਸੈਕਟਰ-20 ਸਥਿਤ ਰਿਹਾਇਸ਼ ’ਤੇ ਪਹੁੰਚੀ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਹੋ ਸਕਦਾ ਪੁਲੀਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਨਹੀਂ, ਬਲਕਿ ਸਾਬਕਾ ਡੀਜੀਪੀ ਨੂੰ ਸੰਮਨ ਦੇਣ ਗਈ ਹੋਵੇ।

ਸੈਣੀ ਖਿਲਾਫ ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਉਸ ਦਾ ਪਿੱਛਾ ਨਹੀਂ ਛੱਡ ਰਹੇ ਸੀ। ਚੰਡੀਗੜ੍ਹ ਵਾਲੀ ਇਸ ਕੋਠੀ ਬਾਰੇ ਪਿਛਲੇ ਦਿਨੀਂ ਵੀ ਕਾਫ਼ੀ ਵਿਵਾਦ ਛਿੜਿਆ ਸੀ। ਕਿਹਾ ਜਾ ਰਿਹਾ ਹੈ ਕਿ ਸੁਮੈਧ ਸੈਣੀ ਵੱਲੋਂ ਇਹ ਕੋਠੀ ਗ਼ਲਤ ਤਰੀਕੇ ਨਾਲ ਖ਼ਰੀਦੀ ਗਈ ਹੈ। ਕੋਠੀ ਦੀ ਰੈਂਟ ਡੀਡ ਅਤੇ ਖ਼ਰੀਦ ਸਬੰਧੀ ਦਸਤਾਵੇਜ਼ਾਂ ਅਤੇ ਪੈਸਿਆਂ ਦਾ ਲੈਣ ਦੇਣ ਆਪਸ ਵਿੱਚ ਮੇਲ ਨਹੀਂ ਖਾਂਦੇ ਹਨ।

Comment here