ਅਪਰਾਧਖਬਰਾਂ

ਸੈਣੀ ਦੀ ਕਿਸੇ ਵੀ ਵੇਲੇ ਹੋ ਸਕਦੀ ਹੈ ਗ੍ਰਿਫਤਾਰੀ

ਮੋਹਾਲੀ- ਬੇਅਦਬੀ ਮਾਮਲੇ ਮਗਰੋਂ ਵਾਪਰੇ ਗੋਲੀ ਕਾਂਡ ਚ ਮੁਲਜ਼ਮ ਵਲੋਂ ਨਾਮਜ਼ਦ ਤੇ ਫੇਰ ਸਰੋਤਾਂ ਨਾਲੋਂ ਵਧ ਜਾਇਦਾਦ ਬਣਾਉਣ ਦੇ ਦੋਸ਼ ਚ ਘਿਰੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਕਿਸੇ ਵੀ ਵੇਲੇ ਗ੍ਰਿਫਤਾਰੀ ਹੋ ਸਕਦੀ ਹੈ। ਮੁਹਾਲੀ ਦੀ ਅਦਾਲਤ ਵੱਲੋਂ ਸੁਮੇਧ ਸੈਣੀ ਦੀ ਅਗਾਊਂ ਜਮਾਨਤ ਦੀ ਅਰਜੀ ਖਾਰਜ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਅਗਾਊਂ ਜਮਾਨਤ ਦੀ ਅਰਜੀ ਖਾਰਜ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਵੀ ਸੈਣੀ ਦੀ ਗ੍ਰਿਫਤਾਰੀ ਹੋ ਸਕਦੀ ਹੈ। ਸੈਣੀ ਨੇ ਵਿਜੀਲੈੈਂਸ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਕੇਸ ਵਿਚ ਅਗਾਊਂ ਜਮਾਨਤ ਦੀ ਅਰਜ਼ੀ ਲਾਈ ਸੀ। ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਜ਼ਰੂਰੀ ਹੈ, ਇਸ ਲਈ ਅਗਾਊਂ ਜਮਾਨਤ ਨਹੀਂ ਦਿੱਤੀ ਜਾ ਸਕਦੀ ।

 

Comment here