ਅਪਰਾਧਸਿਆਸਤਖਬਰਾਂ

ਸੈਣੀ ਦੀ 2022 ਦੀ ਚੋਣ ਤੱਕ ਗ੍ਰਿਫਤਾਰੀ ਨਹੀਂ ਹੋ ਸਕੇਗੀ

ਚੰਡੀਗੜ੍ਹ – ਕਈ ਮਾਮਲਿਆਂ ਚ ਘਿਰੇ ਪੰਜਾਬ ਦੇ ਸਾਬਕਾ ਡੀਜੀਪੀ  ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਸੈਣੀ ਦੀ 2022 ਤੱਕ ਕਿਸੇ ਵੀ ਹਾਲਤ ਵਿੱਚ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਇਹ ਜਾਣਕਾਰੀ ਸੈਣੀ ਦੇ ਵਕੀਲ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਈ ਕੋਰਟ ਨੇ ਸੁਮੈਧ ਸੈਣੀ ਦੇ ਬਲੈਂਕੇਟ ਬੈਲ ਮਾਮਲੇ ਵਿੱਚ ਆਦੇਸ਼ ਦਿੱਤਾ ਹੈ। 44 ਪੰਨਿਆਂ ਦੇ ਆਦੇਸ਼ ਵਿੱਚ ਅਦਾਲਤ ਨੇ ਸਰਕਾਰ ਦੇ ਖਿਲਾਫ ਕਈ ਸਖਤ ਟਿੱਪਣੀਆਂ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਮੁਹਾਲੀ ਦੇ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰਨ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਬੰਧੀ ਇਨਸਾਫ਼ ਮੰਗ ਰਹੇ ਸਿੱਖਾਂ ’ਤੇ ਪੁਲੀਸ ਵੱਲੋਂ ਗੋਲੀਆਂ ਚਲਾਉਣ ਦੇ ਗੰਭੀਰ ਦੋਸ਼ ਉਸ ਦਾ ਪਿੱਛਾ ਨਹੀਂ ਛੱਡ ਰਹੇ ਸੀ ਕਿ ਹੁਣ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਡੀਜੀਪੀ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਜੁਟਾਉਣ ਦਾ ਨਵਾਂ ਕੇਸ ਮੁਹਾਲੀ ਦੇ ਵਿਜੀਲੈਂਸ ਥਾਣੇ ’ਚ ਦਰਜ ਹੋਇਆ ਸੀ।  ਜਿਸ ਤੋਂ ਬਾਅਦ ਵਿਜੀਲੈਂਸ ਨੇ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਹਵਾਲਾਤ ਵਿੱਚ ਵੀ ਰੱਖਿਆ ਸੀ ਅਤੇ ਇਸ ਕਾਰਵਾਈ ਨੂੰ ਕੋਰਟ ਨੇ ਸਹੀ ਨਹੀਂ ਠਹਿਰਾਇਆ ਸੀ।

Comment here