ਨਵੀਂ ਦਿੱਲੀ-ਬੀਤੀ 4 ਜਨਵਰੀ ਨੂੰ ਸੋਨੀਆ ਗਾਂਧੀ ਨੂੰ ਇੰਫੈਕਸ਼ਨ ਕਾਰਨ ਇਲਾਜ ਲਈ ਸਰ ਗੰਗਾਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ਅਤੇ ਕੁਝ ਦਿਨਾਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ। ਹੁਣ ਫਿਰ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ। ਸਰ ਗੰਗਾਰਾਮ ਹਸਪਤਾਲ ਵਲੋਂ ਜਾਰੀ ਕੀਤੇ ਗਏ ਹੈਲਥ ਬੁਲੇਟਿਨ ਅਨੁਸਾਰ, ਸੋਨੀਆ ਗਾਂਧੀ ਦਾ ਚੈਸਟ ਮੈਡੀਸਿਨ ਡਿਪਾਰਟਮੈਂਟ ਦੇ ਸੀਨੀਅਰ ਕੰਸਲਟੈਂਟ ਡਾ. ਅਰੂਪ ਬਾਸੂ ਦੀ ਨਿਗਰਾਨੀ ‘ਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਨੂੰ 2 ਮਾਰਚ ਯਾਨੀ ਵੀਰਵਾਰ ਨੂੰ ਬੁਖ਼ਾਰ ਹੋਣ ਤੋਂ ਬਾਅਦ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।”
ਸੋਨੀਆ ਗਾਂਧੀ ਗੰਗਾਰਾਮ ਹਸਪਤਾਲ ‘ਚ ਦਾਖ਼ਲ

Comment here