ਨਵੀ ਦਿੱਲੀ-ਭਾਰਤ ‘ਚ ਵਧਦੇ ਕੋਰੋਨਾ ਮਾਮਲਿਆਂ ਦੇ ਵਿਚਕਾਰ ਕਾਂਗਰਸ ਦੇ ਕਈ ਨੇਤਾ ਵਾਇਰਸ ਦੀ ਲਪੇਟ ‘ਚ ਆ ਗਏ ਸਨ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਹਾਲ ਹੀ ਵਿੱਚ ਕਰੋਨਾ ਹੋਇਆ ਸੀ। ਇਹ ਜਾਣਕਾਰੀ ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਨੇ ਦਿੱਤੀ ਹੈ।
ਉਨ੍ਹਾਂ ਅਨੁਸਾਰ ਸੋਨੀਆ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਨਿਗਰਾਨੀ ਹੇਠ ਰੱਖਿਆ ਜਾਵੇਗਾ। ਹੁਣ ਤੱਕ ਉਨ੍ਹਾਂ ਦੀ ਰਿਪੋਰਟ ਦੋ ਵਾਰ ਪਾਜ਼ੇਟਿਵ ਆਈ ਹੈ। ਉਹ ਪਿਛਲੇ 10 ਦਿਨਾਂ ਤੋਂ ਬਿਮਾਰ ਸਨ।
ਦੱਸ ਦਈਏ ਕਿ ਉਨ੍ਹਾਂ ਨੂੰ 2 ਜੂਨ ਨੂੰ ਕੋਰੋਨਾ ਹੋਇਆ ਸੀ। ਉਸ ਸਮੇਂ ਵੀ ਸੁਰਜੇਵਾਲਾ ਨੇ ਸਿਹਤ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੂੰ ਕਰੋਨਾ ਨਾਲ ਸੰਕਰਮਿਤ ਹੋਣ ਤੋਂ ਬਾਅਦ ਹਲਕਾ ਬੁਖਾਰ ਸੀ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਕੋਰੋਨਾ ਦੇ ਹਲਕੇ ਲੱਛਣ ਦਿਖਾਈ ਦੇ ਰਹੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਸੀ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਚੱਲ ਰਿਹਾ ਸੀ। ਪ੍ਰਧਾਨ ਸੋਨੀਆ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੋਂ ਬਾਅਦ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਪ੍ਰਿਅੰਕਾ ਗਾਂਧੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਪ੍ਰਿਅੰਕਾ ‘ਚ ਇਨਫੈਕਸ਼ਨ ਦੇ ਹਲਕੇ ਲੱਛਣ ਸਨ।
ਸੋਨੀਆ ਗਾਂਧੀ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਦਾਖਲ


Comment here