ਅਪਰਾਧਸਿਆਸਤਖਬਰਾਂ

ਸੋਨੀਪਤ ਤੋਂ 3 ਖਾਲਿਸਤਾਨੀ ਅੱਤਵਾਦੀ ਗ੍ਰਿਫਤਾਰ

ਸੋਨੀਪਤ: ਦਿੱਲੀ ਨਾਲ ਲੱਗਦੇ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਤੋਂ ਪੁਲਿਸ ਨੇ ਤਿੰਨ ਖਾਲਿਸਤਾਨ ਸਮਰਥਕ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੋਨੀਪਤ ਦੇ ਐਸਪੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਨੂੰ ਜ਼ਿਲ੍ਹੇ ਦੇ ਗੋਹਾਨਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਇੱਕ ਏਕੇ-47 ਸਮੇਤ 3 ਪਿਸਤੌਲ ਅਤੇ ਕੁਝ ਹੋਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਖਾਲਿਸਤਾਨੀ ਖਾੜਕੂ ਸੋਨੀਪਤ ਦੇ ਪਿੰਡ ਜੁਆਨ ਦੇ ਰਹਿਣ ਵਾਲੇ ਹਨ ਅਤੇ ਤਿੰਨੋਂ ਪਾਕਿਸਤਾਨ, ਆਸਟ੍ਰੇਲੀਆ ਅਤੇ ਕੈਨੇਡਾ ਦੇ ਅੱਤਵਾਦੀਆਂ ਦੇ ਲਗਾਤਾਰ ਸੰਪਰਕ ਵਿੱਚ ਸਨ। ਇਹ ਤਿੰਨੇ ਅੱਤਵਾਦੀ ਸੰਗਠਨ ਖਾਲਿਸਤਾਨ ਲਿਬਰੇਸ਼ਨ ਫਰੰਟ ਅਤੇ ਸਿੱਖਸ ਫਾਰ ਜਸਟਿਸ ਨਾਲ ਜੁੜੇ ਹੋਏ ਹਨ। ਗ੍ਰਿਫਤਾਰ ਕੀਤੇ ਗਏ ਤਿੰਨੇ ਅੱਤਵਾਦੀ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅਰਾਜਕਤਾ ਫੈਲਾਉਣ ਦੇ ਇਰਾਦੇ ਵਾਲੇ ਸਨ। ਸੋਨੀਪਤ ਦੇ ਐੱਸਪੀ ਰਾਹੁਲ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ‘ਤੇ ਪਹਿਲਾਂ ਹੀ ਪੰਜਾਬ ‘ਚ ਕਤਲ ਕਰਨ ਦੇ ਇਲਜ਼ਾਮ ਹਨ ਅਤੇ ਵੋਟਾਂ ਤੋਂ ਪਹਿਲਾਂ ਕੁਝ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਿਆਰੀ ‘ਚ ਸਨ। ਪੁਲਿਸ ਨੂੰ ਪੁੱਛਗਿੱਛ ਦੌਰਾਨ ਇਨ੍ਹਾਂ ਤਿੰਨਾਂ ਅੱਤਵਾਦੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ ਪੰਜਾਬ ‘ਚ ਦੋ ਕਤਲਾਂ ਨੂੰ ਅੰਜਾਮ ਦੇਣ ਦਾ ਕੰਮ ਮਿਲਿਆ ਸੀ। ਹਰਿਆਣਾ ਪੁਲਿਸ ਨੂੰ ਪੰਜਾਬ ਪੁਲਿਸ ਤੋਂ ਇਸ ਸਬੰਧੀ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਤਿੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Comment here