ਅਪਰਾਧਸਿਆਸਤਖਬਰਾਂਚਲੰਤ ਮਾਮਲੇਦੁਨੀਆ

ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ‘ਚ ਮਰਿਆਦਾ ਦੀ ਉਲੰਘਣਾ

ਇਸਲਾਮਾਬਾਦ-ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਹਮਣੇ ਆਈ ਹੈ, ਜੋ ਕਥਿਤ ਤੌਰ ‘ਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਚ ਸ਼ੂਟ ਕੀਤੀ ਗਈ ਹੈ। ਇਸ ਵਿੱਚ ਦਸਤਾਰਧਾਰੀ ਨੌਜਵਾਨਾਂ ਅਤੇ ਕੁਝ ਔਰਤਾਂ ਦੇ ਇੱਕ ਸਮੂਹ ਨੇ ਪਾਕਿਸਤਾਨੀ ਝੰਡੇ ਫੜੇ ਹੋਏ ਹਨ ਅਤੇ ਇਸ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਦਿਖਾਇਆ ਹੈ। ਇਸ ਦੌਰਾਨ ਇੱਕ ਸਿੱਖ ਨੌਜਵਾਨ ਨੇ ਆਪਣੇ ਸੰਬੋਧਨ ਵਿੱਚ ਸਮੁੱਚੇ ਦੇਸ਼ ਦੀ ਸਿੱਖ ਕੌਮ ਨੂੰ ਪਾਕਿਸਤਾਨ ਦੇ ਹੱਕ ਵਿੱਚ ਨਿਸ਼ਠਾ ਦਾ ਪ੍ਰਗਟਾਵਾ ਕੀਤਾ। ਇਸ ਮਾਮਲੇ ਸਬੰਧੀ ਸੰਪਰਕ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੇਕਰ ਗੁਰਦੁਆਰੇ ਦੀ ਹਦੂਦ ਅੰਦਰ ਵੀਡੀਓ ਬਣਾਈ ਗਈ ਹੈ ਤਾਂ ਇਹ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ, “ਅਸੀਂ ਇਸ ਵਿਵਹਾਰ ਦੀ ਨਿੰਦਾ ਕਰਦੇ ਹਾਂ ਅਤੇ ਪਾਕਿਸਤਾਨ ਵਿਚਲੀ ਸਿੱਖ ਸੰਸਥਾ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਾਂਗੇ।” ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੀ ਸਿੱਖ ਸੰਸਥਾ ਨੂੰ ਇਹ ਯਕੀਨੀ ਬਣਾਉਣ ਲਈ ਵੀ ਕਿਹਾ ਜਾਵੇਗਾ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋਣ।

Comment here