ਸਿਆਸਤਖਬਰਾਂਚਲੰਤ ਮਾਮਲੇ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮ ‘ਚ ਮੋਦੀ ਨੇ ਕੀਤੀ ਸ਼ਿਰਕਤ

ਨਵੀਂ ਦਿੱਲੀ-ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੁੰ ਸੰਬੋਧਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿੱਚ ਪਹੁੰਚੇ। ਇਹ ਸਮਾਗਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਦਿੱਲੀ ਦੇ ਲੋਧੀ ਸਟੇਟ ਸਥਿਤ ਰਿਹਾਇਸ਼ ‘ਤੇ ਕਰਵਾਇਆ ਗਿਆ।ਇਸ ਦੌਰਾਨ ਪੀਐੱਮ ਮੋਦੀ ਨੇ ਗੁਰਬਾਣੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਗੁਣਗਾਨ ਕੀਤਾ।

Comment here