ਬਹਾਦੁਰਗੜ੍ਹ-ਅੱਜ ਸਵੇਰੇ ਹਰਿਆਣਾ ਦੇ ਬਹਾਦੁਰਗੜ੍ਹ ’ਚ ਕੁੰਡਲੀ-ਮਾਨੇਸਰ-ਪਲਵਰ ਐਕਸਪ੍ਰੈੱਸ-ਵੇਅ ’ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ’ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਲੋਕ ਹੋਰ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਮਜ਼ਦੂਰ ਇਸ ਸੜਕ ’ਤੇ ਮੁਰੰਮਤ ਦਾ ਕੰਮ ਕਰਦੇ ਸਨ। ਸਾਰੇ ਮਜ਼ਦੂਰ ਕੰਮ ਮਗਰੋਂ ਥੱਕ ਕੇ ਸੜਕ ਕੰਢੇ ਬੈਰੀਕੇਡ ਲਾ ਕੇ ਸੌਂ ਗਏ ਸਨ। ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਬੇਕਾਬੂ ਟਰੱਕ ਨੇ ਸੁੱਤੇ ਪਏ ਮਜ਼ਦੂਰਾਂ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ 3 ਦੀ ਮੌਤ ਹੋ ਗਈ, ਜਦਕਿ 11 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਪੀ. ਜੀ. ਆਈ. ਰੋਹਤਕ ਭੇਜਿਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪੁੱਜੀ ਅਤੇ ਕਾਰਵਾਈ ’ਚ ਜੁੱਟ ਗਈ। ਪੁਲਸ ਨੇ 3 ਲਾਸ਼ਾਂ ਨੂੰ ਪੋਸਟਮਾਰਟਮ ਲਈ ਬਹਾਦੁਰਗੜ੍ਹ ਦੇ ਨਾਗਰਿਕ ਹਸਪਤਾਲ ’ਚ ਰਖਵਾ ਦਿੱਤਾ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ’ਚ ਜੁਟੀ ਹੈ।
ਸੜਕ ਕਿਨਾਰੇ ਸੁੱਤੇ ਮਜ਼ਦੂਰਾਂ ਨੂੰ ਬੇਕਾਬੂ ਟਰੱਕ ਨੇ ਦਰੜਿਆ, 3 ਮੌਤਾਂ

Comment here