ਚੰਡੀਗੜ੍ਹ: ਸੰਗਰੂਰ ਲੋਕ ਸਭਾ ਹਲਕੇ ਤੋਂ ਐਮ ਪੀ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਮਗਰੋਂ ਖਾਲੀ ਹੋਈ ਇਸ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਇਸ ਚੋਣ ਲਈ ਨਾਮਜ਼ਦਗੀਆਂ 30 ਮਈ ਤੋਂ ਸ਼ੁਰੂ ਹੋ ਜਾਣਗੀਆਂ ਅਤੇ 6 ਜੂਨ ਤੱਕ ਚੱਲਣਗੀਆਂ। 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਇਹਨਾਂ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ। ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਐਨਸੀਟੀ ਦਿੱਲੀ ਅਤੇ ਝਾਰਖੰਡ ਦੇ ਸੰਸਦੀ ਅਤੇ ਵਿਧਾਨ ਸਭਾ ਹਲਕਿਆਂ ਲਈ ਵੀ 23 ਜੂਨ 2022 ਨੂੰ ਉਪ ਚੋਣਾਂ ਹੋਣਗੀਆਂ।
ਸੰਗਰੂਰ ਸੀਟ ਤੋਂ ਅਕਾਲੀ ਦਲ ਅੰਮ੍ਰਿਤਸਰ ਵਲੋਂ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਉਮੀਦਵਾਰ ਐਲਾਨਿਆ ਗਿਆ ਹੈ, ਬਾਕੀ ਪਾਰਟੀਆਂ ਜਲਦੀ ਹੀ ਸਰਗਰਮ ਹੋ ਰਹੀਆਂ ਹਨ।
Comment here