ਖਬਰਾਂ

ਸੰਘਣੀ ਧੁੰਦ ਤੇ ਠੰਡ-ਦਿੱਲੀ ਤੋਂ ਲੈ ਕੇ ਯੂਪੀ ਤੱਕ ਦੂਹਰੀ ਮਾਰ

ਨਵੀਂ ਦਿੱਲੀ-ਦਿੱਲੀ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਠੰਡ ਅਜੇ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਹੀ। ਲੋਕ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਕਾਰਨ ਕਾਫ਼ੀ ਪ੍ਰੇਸ਼ਾਨ ਹੋ ਰਹੇ ਹਨ। ਦਿੱਲੀ-ਐਨਸੀਆਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਸਵੇਰੇ ਸੰਘਣੀ ਧੁੰਦ ਛਾਈ ਹੋਈ ਹੈ। ਇਸਦੇ ਨਾਲ ਹੀ ਮੌਸਮ ਵਿਭਾਗ ਇਸ ਹਫ਼ਤੇ ਦਿੱਲੀ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕਰ ਦਿੱਤੀ ਹੈ ਇਸ ਦੇ ਨਾਲ ਠੰਡ ਹੋਰ ਵਧਣ ਦੀ ਆਸ਼ਕਾਂ ਹੈ। ਯੂਪੀ-ਬਿਹਾਰ ਵਿੱਚ ਸੰਘਣੀ ਧੁੰਦ ਅਤੇ ਠੰਢ ਕਾਰਨ ਲੋਕਾਂ ’ਤੇ ਦੋਹਰੀ ਮਾਰ ਪੈ ਰਹੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ 3 ਅਤੇ 4 ਫਰਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨਾਲ ਦਿੱਲੀ ‘ਚ ਘੱਟੋ-ਘੱਟ ਤਾਪਮਾਨ 7 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਚੰਡੀਗੜ੍ਹ ‘ਚ ਵੀ ਘੱਟੋ-ਘੱਟ ਪਾਰਾ ਵਧ ਸਕਦਾ ਹੈ। ਇੱਥੇ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਜੰਮੂ ਦਾ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ, ਲਖਨਊ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਅਤੇ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਵੀ ਘੱਟੋ-ਘੱਟ ਤਾਪਮਾਨ 10 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਸੈਲਸੀਅਸ ਰਹੇਗਾ। ਮੌਸਮ ਵਿਭਾਗ ਮੁਤਾਬਕ ਅੱਜ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਲੱਦਾਖ ਅਤੇ ਜੰਮੂ-ਕਸ਼ਮੀਰ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। ਆਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਕੇਰਲ, ਤਾਮਿਲਨਾਡੂ ਵਿੱਚ ਵੀ ਮੀਂਹ ਪੈ ਸਕਦਾ ਹੈ।

Comment here