ਅਪਰਾਧਸਿਆਸਤਖਬਰਾਂ

ਸੰਤ ਸੀਚੇਵਾਲ ਸਦਕਾ ਤੁਰਕੀ ‘ਚ ਫਸੇ ਤਿੰਨ ਨੌਜਵਾਨ ਵਤਨ ਪਰਤੇ

ਕਪੂਰਥਲਾ-ਇਥੋਂ ਦੇ ਤਿੰਨ ਨੌਜਵਾਨ ਇਟਲੀ ਅਤੇ ਦੋ ਨੌਜਵਾਨ ਅਮਰੀਕਾ ਦੇ ਸੁਫ਼ਨੇ ਲੈ ਕੇ ਆਪਣੇ ਘਰੋਂ ਨਿਕਲੇ ਸੀ ਪਰ ਫਰਜ਼ੀ ਏਜੰਟਾਂ ਦੇ ਹੱਥੇ ਚੜ੍ਹਕੇ ਉਨ੍ਹਾਂ ਨੇ ਆਪਣੀ ਜਾਨ ਨੂੰ ਵੀ ਖ਼ਤਰੇ ਵਿਚ ਪਾ ਵਿਦੇਸ਼ੀ ਚੁੰਗਲ ਦੇ ਵਿੱਚ ਬੁਰੀ ਤਰ੍ਹਾਂ ਨਾਲ ਫਸ ਚੁੱਕੇ ਸੀ।
ਹੁਣ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਇਨ੍ਹਾਂ ਨੌਜਵਾਨਾਂ ਨੂੰ ਵਤਨ ਵਾਪਸੀ ਕਰਵਾ ਦਿੱਤੀ ਗਈ ਹੈ। ਇਸ ਦੌਰਾਨ ਨੌਜਵਾਨਾਂ ਵੱਲੋਂ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਉਹ ਲੱਖਾਂ ਰੁਪਏ ਖ਼ਰਚ ਕਰਕੇ ਇਸ ਆਸ ਉੱਪਰ ਵਿਦੇਸ਼ ਜਾਣਾ ਚਾਹੁੰਦੇ ਸਨ ਕਿ ਉਨ੍ਹਾਂ ਦਾ ਭਵਿੱਖ ਵੀ ਸੁਨਹਿਰੀ ਬਣ ਜਾਵੇਗਾ ਪਰ ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਭਵਿੱਖ ਨੂੰ ਸੁਨਹਿਰੀ ਬਣਾਉਣ ਦੀ ਉਮੀਦ ਵਿਚ ਉਹ ਆਪਣੀ ਜਾਨ ਨੂੰ ਖ਼ਤਰੇ ਵਿੱਚ ਪਾ ਲੈਣਗੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਤੁਰਕੀ ਦੇ ਇਕ ਕੈਂਪ ਵਿਚ ਕਈ ਦਿਨ ਤੱਕ ਭੁੱਖੇ ਪਿਆਸੇ ਰੱਖਿਆ ਗਿਆ ਅਤੇ ਹੋਰ ਕਈ ਤਰ੍ਹਾਂ ਦੇ ਤਸ਼ੱਦਦ ਉਨ੍ਹਾਂ ਨੂੰ ਆਪਣੇ ਸਰੀਰ ‘ਤੇ ਝੱਲਣੇ ਪਏ। ਨੌਜਵਾਨਾਂ ਨੇ ਕਿਹਾ ਕਿ ਜਿੱਥੇ ਇਕ ਪਾਸੇ ਉਨ੍ਹਾਂ ਨੂੰ ਘਰ ਵਾਪਸੀ ਦੀ ਖ਼ੁਸ਼ੀ ਹੈ, ਉਥੇ ਹੀ ਦੂਜੇ ਪਾਸੇ ਇਸ ਗੱਲ ਦੀ ਨਾਮੋਸ਼ੀ ਵੀ ਹੈ ਕਿ ਉਹ ਆਪਣੇ ਸੁਫ਼ਨੇ ਨੂੰ ਪੂਰਾ ਨਹੀਂ ਕਰ ਸਕੇ।
ਇਸ ਦੌਰਾਨ ਸੰਤ ਸੀਚੇਵਾਲ ਵੱਲੋਂ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਚਿੰਤਾ ਕਰਦੇ ਹੋਏ ਕਿਹਾ ਗਿਆ ਕਿ ਅਕਸਰ ਨੌਜਵਾਨ ਫ਼ਰਜੀ ਏਜੰਟਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਅੱਗੇ ਜਾ ਕੇ ਉਨ੍ਹਾਂ ਨੂੰ ਕਿਹੜੀਆਂ-ਕਿਹੜੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਪੰਜਾਬ ਅਤੇ ਭਾਰਤ ਸਰਕਾਰ ਤੋਂ ਅਪੀਲ ਕੀਤੀ ਹੈ ਕਿ ਅਜਿਹੇ ਫਰਜ਼ੀ ਏਜੰਟਾਂ ‘ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।

Comment here