ਅਪਰਾਧਸਿਆਸਤਖਬਰਾਂ

ਸੰਦੀਪ ਅੰਬੀਆਂ ਦੇ ਕਤਲ ਕੇਸ ’ਚ ਇੱਕ ਹੋਰ ਗ੍ਰਿਫ਼ਤਾਰੀ

ਜਲੰਧਰ : ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦਾ ਪਿੰਡ ਮੱਲੀਆਂ ਖੁਰਦ ਵਿਚ ਚਲਦੇ ਟੂਰਨਾਮੈਂਟ ਦੌਰਾਨ 14 ਮਾਰਚ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਕਤਲ ਦੀ ਗੁੱਥੀ ਸੁਲਝਾਉਂਦੇ ਹੋਏ ਪੰਜਾਬ ਪੁਲਿਸ ਨੇ ਪਹਿਲਾਂ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਇਸ ਕੇਸ ਵਿੱਚ ਪੰਜਾਬ ਪੁਲਿਸ ਨੂੰ ਇਕ ਹੋਰ ਕਾਮਯਾਬੀ ਮਿਲੀ ਹੈ। ਐਸਐਸਪੀ ਸਤਿੰਦਰ ਸਿੰਘ ਨੇ ਇਕ ਪ੍ਰੈਸ ਨੋਟ ਜਾਰੀ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਬੀਆਂ ਦੇ ਕਤਲ ਦੇ ਮਾਮਲੇ ਵਿਚ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Comment here