ਜਲੰਧਰ : ਬੀਤੇ ਦਿਨ ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਖੇ ਇੱਕ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਕਾਂਡ ਤੋਂ ਬਾਅਦ ਅੱਜ ਇੱਕ ਨਵਾਂ ਮੋੜ ਸਾਹਮਮੇ ਆਇਆ ਹੈ। ਦਰਅਸਲ ਇਸ ਕਤਲ ਦੀ ਜ਼ਿੰਮੇਵਾਰੀ ਕਥਿਤ ਤੌਰ ’ਤੇ ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨਾਂ ਦੀ ਆਈ. ਡੀ. ’ਤੇ ਇੱਕ ਪੋਸਟ ਸ਼ੇਅਰ ਹੋਈ ਹੈ ਜਿਸ ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕਢਵਾ ਲਿਆ ਅਤੇ ਫਿਰ ਲਾਰਾ ਲਗਾਈ ਰੱਖਿਆ ਅਤੇ ਬਾਅਦ ਵਿਚ ਵਿਦੇਸ਼ ਭੱਜ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ। ਉਧਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਸੋਸ਼ਲ ਮੀਡੀਆ ’ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਭਗਵਾਨਪੁਰੀਆ ਗਰੁੱਪ ਨੇ ਇਸ ਪੋਸਟ ਨੂੰ ਫਰਜ਼ੀ ਕਰਾਰ ਦਿੱਤਾ ਹੈ। ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਇਹ ਇਕ ਸੁਪਰਸਟਾਰ ਸੀ। ਸਾਨੂੰ ਉਸ ਦੇ ਦੁਨੀਆਂ ਤੋਂ ਚਲੇ ਜਾਣ ਦਾ ਬਣਾ ਦੁੱਖ ਹੈ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਖ਼ਬਰ ਨਾ ਚਲੀ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ਅਸੀਂ ਇਨ੍ਹਾਂ ਪੋਸਟਾਂ ਦੀ ਪੁਸ਼ਟੀ ਨਹੀਂ ਕਰਦੇ ਹੈ ਕਿ ਇਹ ਪੋਸਟ ਅਸਲੀ ਹਨ ਜਾਂ ਫੇਕ, ਫਿਲਹਾਲ ਇਹ ਹੁਣ ਜਾਂਚ ਦਾ ਵਿਸ਼ਾ ਜ਼ਰੂਰ ਬਣ ਚੁੱਕਾ ਹੈ।
ਸੰਦੀਪ ਦੇ ਕਤਲ ਪਿੱਛੇ ਗੈਂਗਸਟਰਾਂ ਦਾ ਹੱਥ!

Comment here