ਚੰਡੀਗੜ੍ਹ- ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੂੰ 117 ਮੈਂਬਰੀ ਵਿਧਾਨ ਸਭਾ ਦਾ ਅਗਲਾ ਸਪੀਕਰ ਨਾਮਜ਼ਦ ਕੀਤਾ ਹੈ। ਟਵਿੱਟਰ ‘ਤੇ ਸੰਧਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ‘ਤਹਿ ਦਿਲੋਂ ਧੰਨਵਾਦ’ ਕੀਤਾ। ਕੋਟਕਪੂਰਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਚੁਣੇ ਗਏ ਸੰਧਵਾਂ ਨੇ ਟਵਿੱਟਰ ‘ਤੇ ਕਿਹਾ, “ਇਤਿਹਾਸਕ 16ਵੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵਜੋਂ ਮੇਰੇ ‘ਤੇ ਵਿਸ਼ਵਾਸ ਜਤਾਉਣ ਲਈ ਮੇਰੇ ਨੇਤਾ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਅਤੇ ਮੇਰੇ ਮੁੱਖ ਮੰਤਰੀ ਭਗਵੰਤ ਮਾਨ ਜੀ ਦਾ ਤਹਿ ਦਿਲੋਂ ਧੰਨਵਾਦ। ਕੁਲਤਾਰ ਸਿੰਘ ਸੰਧਵਾਂ 21 ਮਾਰਚ ਨੂੰ ਰਸਮੀ ਤੌਰ ‘ਤੇ ਸਪੀਕਰ ਚੁਣੇ ਜਾਣਗੇ; ਉਹ ਕਾਂਗਰਸ ਆਗੂ ਰਾਣਾ ਕੰਵਰਪਾਲ ਸਿੰਘ ਦੀ ਥਾਂ ਲੈਣਗੇ। ਪ੍ਰੋਟੈਮ ਸਪੀਕਰ ਇੰਦਰਬੀਰ ਸਿੰਘ ਨਿੱਝਰ, ਜੋ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਦੇ ਪਹਿਲੇ ਕਾਰਜਕਾਲ ਦੇ ਵਿਧਾਇਕ ਹਨ, ਜਿਨ੍ਹਾਂ ਨੇ ਕੱਲ੍ਹ ਮਾਨ ਸਮੇਤ ਸਾਰੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਸਹੁੰ ਚੁਕਾਈ।
Comment here