ਸਿਆਸਤਖਬਰਾਂਚਲੰਤ ਮਾਮਲੇ

ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੜ ਮੋਰਚਾਬੰਦੀ

ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚਾ ਨੇ ਅੱਜ ਦਿੱਲੀ ਵਿਖੇ ਇੱਕ ਬੈਠਕ ਕੀਤੀ, ਜਿਸ ਦੌਰਾਨ ਕਿਸਾਨਾਂ ਵੱਲੋਂ ਮੁੜ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਦੱਸਿਆ ਕਿ 21 ਮਾਰਚ ਨੂੰ ਪੂਰੇ ਦੇਸ਼ ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਅੰਦੋਲਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਸਬੰਧੀ ਕੇਂਦਰ ਸਰਕਾਰ ਖਿਲਾਫ਼ ਸ਼ੁਰੂ ਕੀਤਾ ਜਾਣਾ ਹੈ। ਇਹ ਅੰਦੋਲਨ ਤਹਿਤ 25 ਮਾਰਚ ਨੂੰ ਚੰਡੀਗੜ੍ਹ ਤੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਕਿਸਾਨ ਇਕ ਹਫ਼ਤੇ ਤਕ ਪ੍ਰਦਰਸ਼ਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਚ ਵੀ ਫੁੱਟ ਹੈ। ਦਰਅਸਲ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਰੀਆਂ 32 ਜਥੇਬੰਦੀਆਂ ਚੋਂ 21 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਦੇ ਝੰਡੇ ਹੇਠ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਕੌਮੀ ਬੁਲਾਰੇ ਨੇ ਚੋਣਾਂ ਲੜਨ ਵਾਲੀਆਂ ਕਿਸਾਨਾਂ ਜਥੇਬੰਦੀਆਂ ਨਾਲ ਕੋਈ ਵੀ ਸਬੰਧ ਨਾ ਹੋਣ ਦਾ ਐਲਾਨ ਕਰ ਦਿੱਤਾ ਸੀ।

Comment here