ਅਪਰਾਧਸਿਆਸਤਖਬਰਾਂ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਤਵਾਦ ਦੇ ਦੋਸ਼ਾਂ ਚ ਫੜੇ ਗੁਰਮੁਖ ਰੋਡੇ ਦਾ ਸਮਰਥਨ

ਜਲੰਧਰ-ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਪੁਲਸ ਅਤੇ ਐੱਨ. ਆਈ. ਏ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੁਰਮੁੱਖ ਸਿੰਘ ਰੋਡੇ ਦੇ ਹਕ ਚ ਅਵਾਜ਼ ਬੁਲੰਦ ਕੀਤੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਜਿੰਨੇ ਵੀ ਧਾਰਮਿਕ ਅਤੇ ਸਮਾਜਿਕ ਸੰਗਠਨ ਦੇਸ਼ ਦੇ ਕਿਸਾਨਾਂ ਦੀ ਮਦਦ ਕਰ ਰਹੇ ਹਨ, ਉਨ੍ਹਾਂ ਸਾਰਿਆਂ ਨਾਲ ਜੁੜੇ ਲੋਕਾਂ ’ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ। ਕਿਸਾਨ ਮੋਰਚੇ ਦੇ ਨੇਤਾਵਾਂ ਜੰਗਬੀਰ ਸਿੰਘ ਚੌਹਾਨ ਅਤੇ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸੰਯੁਕਤ ਬੈਠਕ ਹੋਈ, ਜਿਸ ਵਿਚ ਕਿਹਾ ਗਿਆ ਕਿ ਗੁਰਮੁੱਖ ਸਿੰਘ ਰੋਡੇ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਹੈ ਕਿਉਂਕਿ ਉਨ੍ਹਾਂ ਦਾ ਪਰਿਵਾਰ ਦਿੱਲੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਵਿਚ ਦਵਾਈਆਂ ਦੇ ਨਾਲ-ਨਾਲ ਲੰਗਰ ਵਿਚ ਵੀ ਆਪਣਾ ਯੋਗਦਾਨ ਦੇ ਰਿਹਾ ਹੈ। ਕਿਸਾਨ ਨੇਤਾਵਾਂ ਨੇ ਕਿਹਾ ਕਿ ਇਸ ਮਾਮਲੇ ਦੀ ਜੂਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।

Comment here