ਸਿਆਸਤਖਬਰਾਂਚਲੰਤ ਮਾਮਲੇ

ਸੰਯੁਕਤ ਸਮਾਜ ਮੋਰਚੇ ਨੇ 17 ਹੋਰ ਉਮੀਦਵਾਰ ਐਲਾਨੇ

ਲੁਧਿਆਣਾ-ਸੰਯੁਕਤ ਸਮਾਜ ਮੋਰਚੇ ਨੇ ਵਿਧਾਨ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਧਰਮਕੋਟ ਤੋਂ ਹਰਪ੍ਰੀਤ ਸਿੰਘ, ਜੀਰੇ ਤੋਂ ਮੇਘ ਰਾਜ ਰਲਾ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ, ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਵਾਦ, ਰਾਜਪੁਰਾ ਤੋਂ ਹਰਵਿੰਦਰ ਸਿੰਘ, ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ, ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ, ਰੋਪੜ ਤੋਂ ਦਵਿੰਦਰ ਸਿੰਘ, ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ, ਨਕੋਦਰ ਤੋਂ ਮਨਦੀਪ ਸਿੰਘ ਸਰਪੰਚ, ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ, ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਚੋਣ ਲੜਨਗੇ।
ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਨੇ ਫਿਰੋਜਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਕੀਰਤ ਸਿੰਘ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸੁਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਭਦੌੜ ਤੋਂ ਭਗਵੰਤ ਸਿੰਘ ਸਮਾਓਂ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ’ਚ ਉਤਾਰਿਆ ਹੈ।

ਚੜੂਨੀ ਪਾਰਟੀ ਨੇ ਨੌ ਉਮੀਦਵਾਰ ਐਲਾਨੇ
ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਨੌਂ ਉਮੀਦਵਾਰ ਐਲਾਨੇ ਹਨ।
1. ਸਮਾਣਾ ਤੋਂ ਰਛਪਾਲ ਸਿੰਘ ਜੋੜਾਮਾਜਰਾ
2. ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ
3. ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ
4. ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ
5. ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ
6. ਗੁਰਦਾਸਪੁਰ ਤੋਂ ਇੰਦਰਪਾਲ ਸਿੰਘ
7. ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ
8. ਸੰਗਰੂਰ ਤੋਂ ਜਗਦੀਪ ਮਿੰਟੂ ਤੂਰ
9. ਦਿੜਬਾ ਤੋਂ ਮਾਲਵਿੰਦਰ ਸਿੰਘ
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਯੁਕਤ ਸਮਾਜ ਮੋਰਚਾ ਤੇ ਸੰਯੁਕਤ ਸੰਘਰਸ਼ ਮੋਰਚਾ ਵਿੱਚ ਸਮਝੌਤਾ ਹੋਇਆ ਹੈ। ਹੁਣ ਇਹ ਦੋਵੇਂ ਮੋਰਚੇ ਇਕੱਠੇ ਹੋ ਕੇ ਵਿਧਾਨ ਸਭਾ ਚੋਣਾਂ ਲੜ ਰਹੇ ਹਨ। ਇਸ ਸਬੰਧੀ ਸੰਯੁਕਤ ਸੰਘਰਸ਼ ਮੋਰਚਾ ਦੇ ਸੁਪਰੀਮੋ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਦਾ ਸੰਯੁਕਤ ਸਮਾਜ ਮੋਰਚੇ ਨਾਲ ਗਠਜੋੜ ਹੋ ਗਿਆ ਹੈ ਤੇ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ 10 ਸੀਟਾਂ ‘ਤੇ ਚੋਣਾਂ ਲੜੇਗੀ।
ਉਗਰਾਹਾਂ ਨੇ ਚੋਣਾਂ ‘ਚ ਸਮਰਥਨ ਤੋਂ ਕੀਤਾ ਇਨਕਾਰ
ਸੰਯੁਕਤ ਕਿਸਾਨ ਮੋਰਚਾ ਦੇ ਸਭ ਤੋਂ ਵੱਡੇ ਸੰਗਠਨਾਂ ਵਿੱਚੋਂ ਇੱਕ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਸੰਯੁਕਤ ਸਮਾਜ ਮੋਰਚਾ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਬੀਕੇਯੂ (ਉਗਰਾਹਾਂ) ਵੱਲੋਂ ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਰਿਪੋਰਟ ਮੁਤਾਬਕ ਬੀਕੇਯੂ ਉਗਰਾਹਾਂ ਉਨ੍ਹਾਂ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਨ੍ਹਾਂ ਦਾ ਸਿਆਸੀ ਪਾਰਟੀਆਂ ਤੋਂ ਵਿਸ਼ਵਾਸ ਟੁੱਟ ਚੁੱਕਾ ਹੈ। ਬੀਕੇਯੂ ਉਗਰਾਹਾਂ ਆਪਣੀ ਮੁਹਿੰਮ ਵਿੱਚ ਕਿਸਾਨਾਂ ਦੀਆਂ ਬਾਕੀ ਮੰਗਾਂ ਦਾ ਵੀ ਜ਼ਿਕਰ ਕਰ ਰਿਹਾ ਹੈ।

Comment here