ਨਵੀਂ ਦਿੱਲੀ-ਵਿਰੋਧੀ ਧਿਰਾਂ ਦੇ ਹੰਗਾਮਿਆਂ ਕਾਰਨ ਅੱਜ ਵੀ ਸਦਨ ਚ ਕੋਈ ਕਾਰਵਾਈ ਨਹੀਂ ਚੱਲੀ। ਵਿਰੋਧੀ ਧਿਰ ਦੇ ਮੈਂਬਰਾਂ ਨੇ ਕਿਸਾਨਾਂ, ਮਹਿੰਗਾਈ ਅਤੇ ਪੇਗਾਸਸ ਜਾਸੂਸੀ ਮਾਮਲੇ ਸਮੇਤ ਵੱਖ ਵੱਖ ਵਿਸ਼ਿਆਂ ’ਤੇ ਸਦਨ ਦੇ ਵਿਚੋ ਵਿੱਚ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਹੰਗਾਮੇ ਕਾਰਨ ਸਦਨ ਦੀ ਕਰਵਾਈ ਦੋ ਵਾਰ ਰੋਕਣ ਬਾਅਦ ਸਦਨ ਵੀਰਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ। ਜਦ ਕਿਸਾਨਾਂ ਦੇ ਮੁੱਦੇ ਤੇ ਸਵਾਲ ਹੋਏ ਤਾਂ ਸਰਕਾਰ ਵਲੋਂ ਖੇਤੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਕੇਂਦਰੀ ਅਤੇ ਰਾਜ ਏਜੰਸੀਆਂ ਵੱਲੋਂ ਵੱਖ-ਵੱਖ ਯੋਜਨਾਵਾਂ ਤਹਿਤ ਘੱਟੋ ਘੱਟ ਸਮਰਥਨ ਮੁੱਲ ’ਤੇ ਅਨਾਜ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਕਿਸਾਨ ਸੰਗਠਨਾਂ ਨੂੰ ਤਿੰਨ ਨਵੇਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਰੱਦ ਕਰਨ ਦੀ ਮੰਗ ਕਰਨ ਦੀ ਬਜਾਏ ਕਾਨੂੰਨ ਵਿਚਲੀਆਂ ਮੱਦਾਂ ’ਤੇ ਆਪਣੀਆਂ ਚਿੰਤਾਵਾਂ ਬਾਰੇ ਚਰਚਾ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦਾ ਹੱਲ ਕੱਢਿਆ ਜਾ ਸਕੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ ਕਾਰਨ ਤੇ ਕਰਵਾਈ ਵਿੱਚ ਅੜਿੱਕੇ ਢਾਹੁਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹੇ ਸਮੇਂ ਜਦੋਂ ਸਾਰੀ ਮਨੁੱਖ ਜਾਤੀ ਕੋਵਿਡ-19 ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ ਤੇ ਇਸ ਦੌਰਾਨ ਵਿਰੋਧੀ ਪਾਰਟੀਆਂ ਦੀ ਰਵੱਈਆ “ਬਹੁਤ ਗੈਰ ਜ਼ਿੰਮੇਵਾਰੀ ਵਾਲਾ ਹੈ।”
Comment here