ਸਿਆਸਤਖਬਰਾਂਚਲੰਤ ਮਾਮਲੇ

 ਸੰਸਦ ਮੈਂਬਰਾਂ ਦੇ ਬੱਚਿਆਂ ਨੂੰ ਟਿਕਟ ਨਹੀਂ ਮਿਲੇਗੀ-ਮੋਦੀ

ਨਵੀਂ ਦਿੱਲੀ–ਰਵਾਇਤੀ ਪਾਰਟੀਆਂ ਪੀੜ੍ਹੀ ਦਰ ਪੀੜ੍ਹੀ ਸਿਆਸਤ ਵਿੱਚ ਆਉਂਦੀਆਂ ਰਹਿੰਦੀਆਂ ਹਨ ਪਰ ਇਸਦੇ ਉਲਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਜਪਾ ਵੰਸ਼ਵਾਦ ਦੀ ਸਿਆਸਤ ਖਿਲਾਫ਼ ਹੈ ਅਤੇ ਹਾਲ ’ਚ ਹੀ ਹੋਈਆਂ ਵਿਧਾਨ ਸਭਾ ਚੋਣਾਂ ’ਚ ਉਨ੍ਹਾਂ ਦੇ ਕਾਰਨ ਹੀ ਪਾਰਟੀ ਦੇ ਕਈ ਸੰਸਦ ਮੈਂਬਰਾਂ ਦੇ ਧੀਆਂ-ਪੁੱਤਰਾਂ ਨੂੰ ਟਿਕਟ ਨਹੀਂ ਮਿਲ ਸਕੀ। ਪ੍ਰਧਾਨ ਮੰਤਰੀ ਨੇ ਇਹ ਗੱਲ ਭਾਜਪਾ ਸੰਸਦੀ ਦਲ ਦੀ ਬੈਠਕ ’ਚ ਆਖੀ। ਬੈਠਕ ’ਚ 4 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਸ਼ਾਨਦਾਰ ਜਿੱਤ ਦਰਜ ਕਰ ਕੇ ਸੱਤਾ ’ਚ ਵਾਪਸੀ ਕਰਨ ’ਤੇ ਪ੍ਰਧਾਨ ਮੰਤਰੀ ਅਤੇ ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦਾ ਜ਼ੋਰਦਾਰ ਸਵਾਗਤ ਕੀਤਾ।  5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ ਉੱਤਰ ਪ੍ਰਦੇਸ਼, ਉੱਤਰਾਖੰਡ, ਮਣੀਪੁਰ ਅਤੇ ਗੋਆ ਦੀ ਸੱਤਾ ’ਤੇ ਫਿਰ ਤੋਂ ਵਾਪਸੀ ਕੀਤੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਬੈਠਕ ‘ਚ ਸੰਸਦ ਮੈਂਬਰਾਂ  ਨੂੰ  ਕਿਹਾਸ ਲਈ ਪਾਰਟੀ ਦੇ ਸੰਸਦ ਮੈਂਬਰਾਂ ਨੂੰ ਵੰਸ਼ਵਾਦ ਦੀ ਸਿਆਸਤ ਦੇ ਖਿਲਾਫ ਲੜਨਾ ਹੋਵੇਗਾ। ਕਿ ਵੰਸ਼ਵਾਦ ਦੀ ਰਾਜਨੀਤੀ ਲੋਕਤੰਤਰ ਲਈ ਖਤਰਨਾਕ ਹੈ,  ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਵਿਧਾਨ ਸਭਾ ਚੋਣਾਂ ’ਚ ਕਿਸੇ ਸੰਸਦ ਮੈਂਬਰ ਦੇ ਬੇਟੇ ਜਾਂ ਬੇਟੀ ਨੂੰ ਟਿਕਟ ਨਹੀਂ ਮਿਲੀ । ਜਾਣਕਾਰੀ ਮੁਤਾਬਕ ਸੰਸਦੀ ਦਲ ਦੀ ਬੈਠਕ ਦੀ ਸ਼ੁਰੂਆਤ ’ਚ ਮਹਾਨ ਗਾਇਕਾ ਲਤਾ ਮੰਗੇਸ਼ਕਰ ਦੇ ਸਨਮਾਨ ’ਚ 2 ਮਿੰਟ ਦਾ ਮੌਨ ਰੱਖਿਆ ਗਿਆ। ਮੰਗੇਸ਼ਕਰ ਦਾ 6 ਫਰਵਰੀ ਨੂੰ ਦੇਹਾਂਤ ਹੋ ਗਿਆ ਸੀ। ਸੂਤਰਾਂ ਨੇ ਦੱਸਿਆ ਕਿ ਬੈਠਕ ’ਚ ਜੰਗ ਪ੍ਰਭਾਵਿਤ ਯੂਕ੍ਰੇਨ ’ਚ ਗੋਲੀਬਾਰੀ ’ਚ ਮਾਰੇ ਗਏ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ

Comment here