ਖੇਤੀ ਕਨੂੰਨ ਰੱਦ ਕਰਾਉਣ ਦਾ ਮਾਮਲਾ
ਨਵੀਂ ਦਿੱਲੀ-26 ਨਵੰਬਰ ਨੂੰ ਖੇਤੀ ਕਾਨੂੰਨ ਵਿਰੋਧੀ ਪ੍ਰਦਰਸ਼ਨ ਦਾ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ। ਪਿਛਲੇ ਸਾਲ 26 ਨਵੰਬਰ ਨੂੰ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਵਿਚ ਪ੍ਰਵੇਸ਼ ਕੀਤਾ ਸੀ ਤੇ ਅਗਲੇ ਦਿਨ ਕੁੰਡਲੀ ਬਾਰਡਰ ’ਤੇ ਜੀਟੀ ਰੋਡ ਜਾਮ ਕਰ ਕੇ ਧਰਨੇ ’ਤੇ ਬੈਠ ਗਏ ਸਨ। ਇਸ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਨੇ ਇਕ ਮਹੱਤਵਪੂਰਨ ਬੈਠਕ ਕੀਤੀ। ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ। ਕਿਸਾਨ ਮੋਰਚੇ ਨੇ ਫ਼ੈਸਲਾ ਕੀਤਾ ਹੈ ਕਿ 26 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਤੋਂ ਦਿੱਲੀ ਦੇ ਸਾਰੇ ਮੋਰਚਿਆਂ ’ਤੇ ਭਾਰੀ ਭੀੜ ਜੁਟਾਈ ਜਾਵੇਗੀ। ਉੱਥੇ ਵੱਡੀਆਂ ਸਭਾਵਾਂ ਵੀ ਹੋਣਗੀਆਂ। ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ 29 ਨਵੰਬਰ ਤੋਂ ਦਿੱਲੀ ਵਿਚ ਸੰਸਦ ਦਾ ਸ਼ੀਤਕਾਲੀਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ਵਿਚ ਮੋਰਚੇ ਨੇ ਫ਼ੈਸਲਾ ਲਿਆ ਕਿ 29 ਨਵੰਬਰ ਨੂੰ ਸੰਸਦ ਸੈਸ਼ਨ ਦੇ ਅੰਤ ਤਕ 500 ਚੁਣੇ ਹੋਏ ਕਿਸਾਨ ਟਰੈਕਟਰ ਟਰਾਲੀਆਂ ਵਿਚ ਹਰ ਦਿਨ ਸੰਸਦ ਭਵਨ ਜਾਣਗੇ। ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 28 ਨਵੰਬਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿਚ ਇਕ ਵਿਸ਼ਾਲ ਕਿਸਾਨ-ਮਜ਼ਦੂਰ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਹ ਆਯੋਜਨ ਸੰਯੁਕਤ ਸ਼ੇਤਕੇਾਰੀ ਕਾਮਗਾਰ ਮੋਰਚਾ ਦੇ ਬੈਨਰ ਹੇਠ ਮਹਾਰਾਸ਼ਟਰ ਦੇ 100 ਤੋਂ ਜ਼ਿਆਦਾ ਸੰਗਠਨਾਂ ਵੱਲੋਂ ਸੰਯੁਕਤ ਰੂਪ ਨਾਲ ਆਯੋਜਿਤ ਕੀਤਾ ਜਾਵੇਗਾ।
Comment here