ਅਪਰਾਧਸਿਆਸਤਖਬਰਾਂ

ਸੱਜਣ ਕੁਮਾਰ ਨੂੰ ’84 ਸਿੱਖ ਕਤਲੇਆਮ ਕੇਸ ‘ਚ ਦਿੱਤਾ ਦੋਸ਼ੀ ਕਰਾਰ

ਨਵੀਂ ਦਿੱਲੀ-1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਮੁਲਜ਼ਮ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਖ਼ਿਲਾਫ਼ ਰੌਜ਼ ਐਵੇਨਿਊ ਅਦਾਲਤ ਨੇ ਬੁੱਧਵਾਰ ਨੂੰ ਦੋਸ਼ ਆਇਦ ਕਰ ਦਿੱਤੇ ਹਨ। ਉਸ ‘ਤੇ ਦਿੱਲੀ ਵਿਚ ਹੋਏ ਦੰਗਿਆਂ ਦੌਰਾਨ ਜਨਕਪੁਰੀ ਅਤੇ ਵਿਕਾਸਪੁਰੀ ਵਿਚ ਸਿੱਖਾਂ ਦੇ ਕਤਲ ਦਾ ਦੋਸ਼ ਸੀ, ਪਰ ਅਦਾਲਤ ਨੇ ਕਤਲ ਦੀ ਧਾਰਾ 302 ਨੂੰ ਹਟਾ ਕੇ ਇਹ ਦੋਸ਼ ਹਟਾ ਦਿੱਤਾ ਸੀ। ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 307, 308, 323, 325, 395, 436 ਤਹਿਤ ਦੋਸ਼ ਆਇਦ ਕੀਤੇ ਗਏ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 21 ਸਤੰਬਰ ਤੈਅ ਕੀਤੀ ਹੈ। ਇਸਤਗਾਸਾ ਪੱਖ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਹਿਰਾਸਤ ਵਿੱਚ ਨਹੀਂ ਹੈ। ਜ਼ਮਾਨਤ ‘ਤੇ ਬਾਹਰ ਹੈ, ਪਰ ਹੋਰ ਮਾਮਲਿਆਂ ਵਿਚ ਉਹ ਜੇਲ੍ਹ ਵਿਚ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਧਾਰਾ 147, 148, 149, 153ਏ, 295, 436, 395, 307, 302, 102ਬੀ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ।
2015 ‘ਚ ਐੱਸਆਈਟੀ ਨੇ ਜਨਕਪੁਰੀ ਅਤੇ ਵਿਕਾਸਪੁਰੀ ‘ਚ ਸੱਜਣ ਕੁਮਾਰ ਖਿਲਾਫ ਐੱਫ.ਆਈ.ਆਰ ਦਰਜ ਕਰਕੇ ਸਿੱਖ ਦੰਗਾ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਜਨਕਪੁਰੀ ਵਿੱਚ 1 ਨਵੰਬਰ 1984 ਨੂੰ ਹੋਏ ਦੰਗਿਆਂ ਦੌਰਾਨ ਦੋ ਸਿੱਖ ਸੋਹਣ ਸਿੰਘ ਅਤੇ ਉਸ ਦਾ ਜਵਾਈ ਅਵਤਾਰ ਸਿੰਘ ਮਾਰਿਆ ਗਿਆ ਸੀ। ਗੁਰਚਰਨ ਸਿੰਘ ਨੂੰ ਵਿਕਾਸਪੁਰੀ ਥਾਣਾ ਖੇਤਰ ਵਿੱਚ ਸਾੜਿਆ ਗਿਆ। 30 ਸਾਲਾਂ ਦੀ ਝੁਲਸਣ ਤੋਂ ਬਾਅਦ ਉਸਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਐਸਆਈਟੀ ਨੇ ਮਈ 2018 ਵਿੱਚ ਸੱਜਣ ਕੁਮਾਰ ਦਾ ਪੋਲੀਗ੍ਰਾਫੀ ਟੈਸਟ ਵੀ ਕਰਵਾਇਆ ਸੀ। ਵਰਣਨਯੋਗ ਹੈ ਕਿ 2018 ਵਿਚ ਸਿੱਖ ਦੰਗਿਆਂ ਦੇ ਇਕ ਮਾਮਲੇ ਵਿਚ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਸੱਜਣ ਕੁਮਾਰ ਨੇ ਆਤਮ ਸਮਰਪਣ ਕਰ ਦਿੱਤਾ ਅਤੇ ਫਿਰ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

Comment here