ਬਰਨਾਲਾ: ਡਿਪਟੀ ਕਮਿਸ਼ਨਰ ਹਰੀਸ਼ ਨਾਇਰ ਨੇ ਜ਼ਿਲ੍ਹਾ ਵਾਸੀਆਂ ਨੂੰ ਬਿਹਤਰੀਨ ਸੇਵਾਵਾਂ ਮੁਹੱਈਆ ਕਰਾਉਣ ਲਈ ਸੇਵਾ ਕੇਂਦਰਾਂ ਨੂੰ ਲੈ ਕੇ ਨਵਾਂ ਐਲਾਨ ਕੀਤਾ ਹੈ। ਉਨ੍ਹਾਂ ਭਲਕੇ ਤੋਂ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲ੍ਹੇ ਰਹਿਣ ਦੇ ਆਦੇਸ਼ ਦਿੱਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ ਐਤਵਾਰ ਵੀ ਖੁੱਲ੍ਹਣਗੇ ਅਤੇ ਸਟਾਫ਼ ਸ਼ਿਫਟਾਂ ਵਿਚ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ 7 ਅਪ੍ਰੈਲ 2022 ਤੋਂ 7 ਮਈ 2022 ਤੱਕ ਬਦਲ ਕੇ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਗਿਆ ਹੈ, ਜਦੋਂਕਿ ਸ਼ਨੀਵਾਰ ਅਤੇ ਐਤਵਾਰ ਸਮਾਂ ਸਵੇਰ 8 ਵਜੇ ਤੋਂ ਸ਼ਾਮ 4 ਵਜੇ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 13 ਸੇਵਾ ਕੇਂਦਰ ਸੇਵਾਵਾਂ ਦੇ ਰਹੇ ਹਨ।
ਸੱਤੇ ਦਿਨ ਖੁੱਲਣਗੇ ਸੇਵਾ ਕੇਂਦਰ

Comment here