ਸਿਆਸਤਖਬਰਾਂਚਲੰਤ ਮਾਮਲੇ

ਹਥਿਆਰਬੰਦ ਬਲਾਂ ਦੇ ਜਵਾਨਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ-ਪੀਐੱਮ ਮੋਦੀ

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਵਿਜੇ ਦਿਵਸ ਦੇ ਮੌਕੇ ‘ਤੇ 1971 ਦੀ ਜੰਗ ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਨੂੰ ਯਕੀਨੀ ਬਣਾਉਣ ‘ਚ ਸ਼ਾਨਦਾਰ ਭੂਮਿਕਾ ਨਿਭਾਉਣ ਵਾਲੇ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਇੱਕ ਟਵੀਟ ਵਿੱਚ, ਮੋਦੀ ਨੇ ਕਿਹਾ, “ਵਿਜੇ ਦਿਵਸ ‘ਤੇ, ਮੈਂ ਉਨ੍ਹਾਂ ਸਾਰੇ ਬਹਾਦਰ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ 1971 ਦੀ ਜੰਗ ਵਿੱਚ ਭਾਰਤ ਦੀ ਅਸਾਧਾਰਨ ਜਿੱਤ ਯਕੀਨੀ ਬਣਾਈ ਸੀ। ਦੇਸ਼ ਨੂੰ ਸੁਰੱਖਿਅਤ ਰੱਖਣ ਵਿਚ ਉਨ੍ਹਾਂ ਦੀ ਭੂਮਿਕਾ ਲਈ ਦੇਸ਼ ਹਥਿਆਰਬੰਦ ਬਲਾਂ ਦਾ ਰਿਣੀ ਰਹੇਗਾ।” ਵੀਰਵਾਰ ਨੂੰ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 1971 ਦੇ ਬੰਗਲਾਦੇਸ਼ ਮੁਕਤੀ ਯੁੱਧ ਵਿਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦੀ ਯਾਦ ਵਿਚ ‘ਵਿਜਯ ਦਿਵਸ’ ਦੀ ਪੂਰਵ ਸੰਧਿਆ ‘ਤੇ ਰਾਸ਼ਟਰੀ ਰਾਜਧਾਨੀ ਦਾ ਦੌਰਾ ਕੀਤਾ।
ਸਾਲ 1971 ਵਿੱਚ ਪਾਕਿਸਤਾਨ ਉੱਤੇ ਭਾਰਤ ਦੀ ਜਿੱਤ ਦੀ ਯਾਦ ਵਿੱਚ ਇਸ ਦਿਨ ਵਿਜੇ ਦਿਵਸ ਮਨਾਇਆ ਜਾਂਦਾ ਹੈ। ਅੱਜ ਦੇ ਦਿਨ 1971 ਵਿੱਚ ਪਾਕਿਸਤਾਨੀ ਫੌਜ ਦੇ ਮੁਖੀ ਜਨਰਲ ਆਮਿਰ ਅਬਦੁੱਲਾ ਖਾਨ ਨਿਆਜ਼ੀ ਨੇ ਆਪਣੇ 93 ਹਜ਼ਾਰ ਸੈਨਿਕਾਂ ਸਮੇਤ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਦੇ ਸਾਹਮਣੇ ਬਿਨਾਂ ਸ਼ਰਤ ਆਤਮ ਸਮਰਪਣ ਕਰ ਦਿੱਤਾ ਸੀ। ਅਰੋੜਾ ਇਸ ਜੰਗ ਵਿੱਚ ਭਾਰਤੀ ਫੌਜ ਅਤੇ ਮੁਕਤੀ ਬਾਹਨੀ ਦੀ ਸਾਂਝੀ ਫੋਰਸ ਦੀ ਅਗਵਾਈ ਕਰ ਰਹੇ ਸਨ। ਇਸ ਜੰਗ ਦੇ ਨਤੀਜੇ ਵਜੋਂ ਬੰਗਲਾਦੇਸ਼ ਹੋਂਦ ਵਿੱਚ ਆਇਆ।
ਰੱਖਿਆ ਮੰਤਰੀ ਨੇ ਦਿੱਤੀ ਸ਼ਰਧਾਂਜਲੀ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਵਿਜੇ ਦਿਵਸ ਦੇ ਮੌਕੇ ‘ਤੇ 1971 ਦੇ ਬੰਗਲਾਦੇਸ਼ ਮੁਕਤੀ ਯੁੱਧ ‘ਚ ਪਾਕਿਸਤਾਨ ‘ਤੇ ਭਾਰਤ ਦੀ ਜਿੱਤ ਦੀ ਯਾਦ ‘ਚ ਰਾਸ਼ਟਰੀ ਯੁੱਧ ਸਮਾਰਕ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਤੋਂ ਪਹਿਲਾਂ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਹਵਾਈ ਫ਼ੌਜ ਦੇ ਮੁਖੀ ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਅਤੇ ਭਾਰਤੀ ਜਲ ਸੈਨਾ ਦੇ ਵਾਈਸ ਚੀਫ਼ ਵਾਈਸ ਐਡਮਿਰਲ ਐਸਐਨ ਘੋਰਮਾਡੇ ਨੇ ਵੀ ਕੌਮੀ ਜੰਗੀ ਯਾਦਗਾਰ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ।

Comment here