ਅਪਰਾਧਸਿਆਸਤਖਬਰਾਂਚਲੰਤ ਮਾਮਲੇ

ਹਨੀ ਦਾ ਜੂਡੀਸ਼ੀਅਲ ਰਿਮਾਂਡ 6 ਅਪ੍ਰੈਲ ਤੱਕ ਵਧਿਆ

ਜਲੰਧਰ- ਪੰਜਾਬ ਚੋਣਾਂ ਤੋਂ ਪਹਿਲਾਂ ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਕੱਲ੍ਹ ਜੁਡੀਸ਼ੀਅਲ ਰਿਮਾਂਡ ਖ਼ਤਮ ਹੋਣ ’ਤੇ ਮੁੜ ਵੀਡੀਓ ਕਾਨਫ਼ਰੰਸਿੰਗ ਰਾਹੀਂ ਸੈਸ਼ਨ ਜੱਜ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ 6 ਅਪ੍ਰੈਲ ਤਕ 14 ਦਿਨਾਂ ਦਾ ਹੋਰ ਜੂਡੀਸ਼ੀਅਲ ਰਿਮਾਂਡ ’ਚ ਵਾਧਾ ਕਰਕੇ ਵੀਡੀਓ ਕਾਨਫ਼ਰੰਸਿੰਗ (ਵੀ. ਸੀ.) ’ਤੇ ਪੇਸ਼ ਕਰਨ ਦਾ ਹੁਕਮ ਦਿੱਤਾ। ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ਹਨੀ ਨੂੰ ਈ. ਡੀ. ਵੱਲੋਂ ਨਾਜਾਇਜ਼ ਮਾਈਨਿੰਗ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕਰ 4 ਫਰਵਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਅਤੇ ਈ. ਡੀ. ਦੀ ਟੀਮ ਨੇ ਹਨੀ ਕੋਲੋਂ 12 ਲੱਖ ਦੀ ਘੜੀ, 21 ਲੱਖ ਰੁਪਏ ਕੈਸ਼ ਅਤੇ ਕੀਮਤੀ ਗਹਿਣੇ ਸਮੇਤ ਹੋਰ ਵੀ ਸਾਮਾਨ ਬਰਾਮਦ ਕੀਤਾ ਗਿਆ ਸੀ।

Comment here